ਰਮਨ ਬਹਿਲ ਨੇ ਸਕੂਲਾਂ ’ਚ ਸਾਇੰਸ ਲੈਬਾਰਟਰੀਆਂ ਤੇ ਕਲਾਸ ਰੂਮਾਂ ਦਾ ਕੀਤਾ ਉਦਘਾਟਨ
ਰਮਨ ਬਹਿਲ ਨੇ ਵੱਖ-ਵੱਖ ਸਕੂਲਾਂ ਵਿੱਚ ਸਾਇੰਸ ਲੈਬਾਰਟਰੀਆਂ ਅਤੇ ਨਵੇਂ ਬਣੇ ਕਲਾਸ ਰੂਮਾਂ ਦਾ ਉਦਘਾਟਨ ਕੀਤਾ
Publish Date: Sat, 18 Apr 2026 04:10 PM (IST)
Updated Date: Sun, 19 Apr 2026 04:01 AM (IST)
ਗੁਰਦਾਸਪੁਰ: ਗੁਰਦਾਸਪੁਰ ਹਲਕੇ ਦੇ ਇੰਚਾਰਜ ਰਮਨ ਬਹਿਲ ਵੱਲੋਂ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਬਣੀਆਂ ਸਾਇੰਸ ਲੈਬਾਰਟਰੀਆਂ ਅਤੇ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ ਰਾਜੀਵ ਸ਼ਰਮਾ, ਐਡਵੋਕੇਟ ਸੁੱਚਾ ਸਿੰਘ ਮੁਲਤਾਨੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਕੂਲ ਸਟਾਫ ਮੌਜੂਦ ਸੀ। ਇਸ ਮੌਕੇ ਗੱਲ ਕਰਦਿਆਂ ਕਰਦਿਆਂ ਰਮਨ ਬਹਿਲ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਬੱਬਰੀ ਵਿਖੇ 11 ਲੱਖ ਰੁਪਏ ਦੀ ਲਾਗਤ ਨਾਲ ਸਾਇੰਸ ਲੈਬਰਾਟਰੀ ਦਾ ਉਦਘਾਟਨ ਕੀਤਾ ਗਿਆ ਹੈ। ਸਰਕਾਰੀ ਪ੍ਰਾਇਮਰੀ ਸਕੂਲ ਹਰਦੋਬਥਵਾਲਾ ਭੱਠਾ ਕਾਲੋਨੀ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 2 ਇੰਟਰਐਕਟਿਵ ਪੈਨਲ, 8 ਕੰਪਿਊਟਰ ਅਤੇ 8 ਯੂਪੀਐੱਸ ਮੁਹੱਈਆ ਕਰਵਾਏ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਤ ਪੋਖਰ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਐੱਨਐੱਸਕਿਊਐੱਫ ਲੈਬਾਰਟਰੀ ਅਤੇ ਸਾਇੰਸ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ 2 ਇੰਟਰਐਕਟਿਵ ਪੈਨਲ, 10 ਕੰਪਿਊਟਰ ਅਤੇ 10 ਯੂਪੀਐੱਸ ਮੁਹੱਈਆ ਕਰਵਾਏ ਗਏ ਹਨ। ਇਸੇ ਤਰ੍ਹਾਂ ਸਰਕਾਰੀ ਹਾਈ ਸਕੂਲ ਸਾਧੂਚੱਕ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ 2 ਐਡੀਸ਼ਨਲ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 2 ਇੰਟਰਐਕਟਿਵ ਪੈਨਲ, 8 ਕੰਪਿਊਟਰ ਅਤੇ 8 ਯੂਪੀਐੱਸ ਮੁਹੱਈਆ ਕਰਵਾਏ ਗਏ ਹਨ। ਰਮਨ ਬਹਿਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਸ਼ਾਨਦਾਰ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਸਮੇਤ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀ ਸਹੂਲਤਾਂ ਨੂੰ ਮੁੱਖ ਰੱਖਦਿਆਂ ਪਾਰਦਰਸ਼ੀ ਢੰਗ ਵਿਕਾਸ ਕਾਰਜ ਕੀਤੇ ਹਨ ਅਤੇ ਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਲੋਕਾਂ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।