ਧਾਰਮਿਕ ਯਾਤਰਾ ਦਾ ਆਗਾਜ਼: ਰਮਨ ਬਹਿਲ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ
ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 25 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ।
Publish Date: Thu, 07 May 2026 04:09 PM (IST)
Updated Date: Thu, 07 May 2026 04:13 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਅੱਜ ਗੁਰਦਾਸਪੁਰ ਦੇ ਵਾਰਡ ਨੰਬਰ 25 ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਸਾਡੇ ਬਜ਼ੁਰਗ ਅਤੇ ਪਰਿਵਾਰ ਹੁਣ ਬਿਨਾਂ ਕਿਸੇ ਖਰਚੇ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇਹ ਉਪਰਾਲਾ ਨਾ ਸਿਰਫ ਲੋਕਾਂ ਨੂੰ ਪਾਵਨ ਧਾਰਮਿਕ ਸਥਾਨਾਂ ਦੇ ਨਾਲ ਜੋੜ ਰਿਹਾ ਹੈ, ਸਗੋਂ ਉਨ੍ਹਾਂ ਦੇ ਸੁਪਨਿਆਂ ਨੂੰ ਵੀ ਹਕੀਕਤ ਵਿੱਚ ਬਦਲ ਰਿਹਾ ਹੈ।
ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਸੁਖਦ ਅਤੇ ਮੰਗਲਮਈ ਯਾਤਰਾ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ ਵੀ ਮੌਜੂਦ ਸਨ। ਉਨ੍ਹਾਂ ਅੱਗੇ ਕਿਹਾ ਕਿ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਇਸ ਮੌਕੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਅਤੇ ਰਮਨ ਬਹਿਲ ਦਾ ਧੰਨਵਾਦ ਕਰਦਿਆਂ ਕਿ ‘ਮੁੱਖ ਮੰਤਰੀ ਤੀਰਥ ਯੋਜਨਾ’ ਨਾਲ ਲੋਕਾਂ ਵਿੱਚ ਖੁਸ਼ੀ ਵਰਗਾ ਮਾਹੌਲ ਹੈ ਅਤੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬਹੁਤ ਉਤਸ਼ਾਹਿਤ ਹਨ।