- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਕੱਲ੍ਹ 15 ਜੂਨ ਦਿਨ ਸੋਮਵਾਰ ਨੂੰ ਦੀਨਾਨਗਰ ਵਿਖੇ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿੱਚ ਦੁਬਾਰਾ ਵੋਟਾਂ ਪੈਣਗੀਆਂ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। ਬੀਤੀ 13 ਜੂਨ ਨੂੰ ਨਗਰ ਕੌਂਸਲ ਦੀਨਾਨਗਰ ਦੀ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿੱਚ ਵੋਟਿੰਗ ਮਸ਼ੀਨ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਚੋਣ ਮੁਲਤਵੀ ਹੋ ਗਈ ਸੀ।
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਕੱਲ੍ਹ 15 ਜੂਨ ਦਿਨ ਸੋਮਵਾਰ ਨੂੰ ਦੀਨਾਨਗਰ ਵਿਖੇ ਵਾਰਡ ਨੰਬਰ 6 ਦੇ ਬੂਥ ਨੰਬਰ 9 ਵਿੱਚ ਦੁਬਾਰਾ ਵੋਟਾਂ ਪੈਣਗੀਆਂ। ਉਨ੍ਹਾਂ ਦੱਸਿਆ ਕਿ ਵੋਟਾਂ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਹੋਵੇਗੀ।