ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਡੀਸੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
Publish Date: Tue, 28 Apr 2026 04:55 PM (IST)
Updated Date: Wed, 29 Apr 2026 04:05 AM (IST)

--ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਦਾ ਕੀਤਾ ਜਾ ਰਿਹਾ ਨਿਪਟਾਰਾ ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ’ਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਗੁਰਦਾਸਪੁਰ ਵਿਖੇ ਕੂੜੇ ਦੇ ਢੇਰਾਂ ਨੂੰ ਚੁੱਕਿਆ ਗਿਆ ਹੈ ਅਤੇ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਬਾਜਾਰਾਂ ਵਿੱਚ ਬਿਜਲੀ ਦੀਆਂ ਤਾਰਾਂ ਰੀਪਲੇਸ ਕਰਨ ਲਈ ਐਸਟੀਮੇਟ ਪਾਸ ਹੋ ਗਿਆ ਹੈ। ਇਸੇ ਤਰ੍ਹਾਂ ਦੋਰਾਂਗਲਾ ਵਿਖੇ ਸਫਾਈ ਵਿਵਸਥਾ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਬਿਜਲੀ ਦੀਆਂ ਤਾਰਾਂ ਠੀਕ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਵੱਖ ਵੱਖ ਹਲਕਿਆਂ ਵਿੱਚ ਟਰੇਡਰਜ਼ ਕਮਿਸ਼ਨ ਨਾਲ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਤੇ ਰਹਿੰਦੀਆਂ ਮੁਸ਼ਕਿਲਾਂ ਦਾ ਵੀ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਹਲਕਿਆਂ ਤੋਂ ਪਹੁੰਚੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨਾਂ ਵਲੋਂ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹਲਕਾ ਵਾਈਜ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ। ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵਲੋਂ ਕਮਿਸ਼ਨਰ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਇਹ ਮੀਟਿੰਗ ਲਗਾਤਾਰ ਹਰ ਹਫਤੇ ਕੀਤੀ ਜਾ ਰਹੀ ਹੈ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ। ਇਸ ਮੌਕੇ ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚਰਨਜੀਤ ਸਿੰਘ ਪੁਰੇਵਾਲ ਚੇਅਰਮੈਨ ਹਲਕਾ ਬਟਾਲਾ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਵਿਸ਼ਾਲ ਸਿੰਘ, ਰੁਪਿੰਦਰ ਸਿੰਘਾਸਣ ਰੋਮੀ ਚੇਅਰਮੈਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।