ਪਹਿਲੇ ਦਿਨ ਅਕਾਲੀ ਦਲ ਦੇ ਉਮੀਦਵਾਰ ਅਵਤਾਰ ਸਿੰਘ ਰਾਜੂ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
ਗੁਰਦਾਸਪੁਰ ਨਗਰ ਕੋਂਸਲ ਦੀਆਂ 13 ਜੂਨ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ।
Publish Date: Sat, 30 May 2026 04:49 PM (IST)
Updated Date: Sat, 30 May 2026 04:53 PM (IST)
ਆਕਾਸ, ਪੰਜਾਬੀ ਜਾਗਰਣ ਗੁਰਦਾਸਪੁਰ -- ਗੁਰਦਾਸਪੁਰ ਨਗਰ ਕੋਂਸਲ ਦੀਆਂ 13 ਜੂਨ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਪਹਿਲ ਕਦਮੀ ਕੀਤੀ। ਵਾਰਡ ਨੰਬਰ 25 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਵਤਾਰ ਸਿੰਘ ਰਾਜੂ ਨੇ ਸਹਾਇਕ ਰਿਟਰਨਿੰਗ ਅਫਸਰ ਕੌਲ ਆਪਣੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਐਡਵੋਕੇਟ ਅਮਰਜੋਤ ਸਿੰਘ ਬੱਬੇਹਾਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦਾ ਸੱਚਾ ਸ਼ੁਭਚਿੰਤਕ ਹੈ। ਉਨ੍ਹਾਂ ਦੋਸ਼ ਲਾਇਆ ਕਿ ਦੂਜੀਆਂ ਪਾਰਟੀਆਂ ਨੇ ਸਿਰਫ਼ ਦਿਖਾਵੇ ਦਾ ਸਹਾਰਾ ਲਿਆ ਹੈ, ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕੀਤਾ ਹੈ। ਅਮਰਜੋਤ ਸਿੰਘ ਨੇ ਦਾਅਵਾ ਕੀਤਾ ਕਿ ਜਨਤਾ ਸ਼੍ਰੋਮਣੀ ਅਕਾਲੀ ਦਲ ਨੂੰ ਪੂਰਨ ਬਹੁਮਤ ਵਿਚ ਵਾਪਸੀ ਕਰਦੇ ਦੇਖਣ ਲਈ ਉਤਸੁਕ ਹੈ ਅਤੇ ਇਸ ਚੋਣ ਵਿਚ ਪਾਰਟੀ ਦੀ ਜਿੱਤ ਯਕੀਨੀ ਹੈ। ਅਵਤਾਰ ਸਿੰਘ ਰਾਜੂ ਨੇ ਕਿਹਾ ਕਿ ਉਹ ਆਪਣੀ ਵਾਰਡ ਦੇ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਗੇ। ਨਾਮਜ਼ਦਗੀ ਸਮੇਂ ਗੁਲਸ਼ਨ ਸੈਣੀ, ਕਮਲ ਹੈਪੀ ਬਾਬੋਵਾਲ, ਰਜਿੰਦਰ ਸਿੰਘ ਬੈਂਸ ਅਤੇ ਕੁਲਦੀਪ ਸਿੰਘ ਸ਼ਹੂਰ ਮੌਜੂਦ ਸਨ।