Sad News : ਗੁਰਦਾਸਪੁਰ 'ਚ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆਉਣ ਨਾਲ ਨੌਜਵਾਨ ਦੀ ਮੌਤ, ਕ੍ਰਿਕਟ ਟੂਰਨਾਮੈਂਟ ਲਈ ਗਰਾਊਂਡ ਦੇ ਚਾਰੇ ਪਾਸੇ ਨੈੱਟ ਲਗਾਉਂਦੇ ਸਮੇਂ ਵਾਪਰਿਆ ਹਾਦਸਾ
ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਭਿਖਾਰੀ ਹਾਰਨੀਆ ਵਿੱਚ ਇੱਕ ਨੌਜਵਾਨ ਦੀ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪੇਸ਼ੇ ਤੋਂ ਟਰੱਕ ਡਰਾਈਵਰ ਸੀ।
Publish Date: Sun, 03 May 2026 05:52 PM (IST)
Updated Date: Sun, 03 May 2026 05:56 PM (IST)
ਉਮੇਸ਼ ਅੱਤਰੀ, ਪੰਜਾਬੀ ਜਾਗਰਣ, ਕਾਹਨੂੰਵਾਨ : ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਭਿਖਾਰੀ ਹਾਰਨੀਆ ਵਿੱਚ ਇੱਕ ਨੌਜਵਾਨ ਦੀ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਕਿਰਪਾਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪੇਸ਼ੇ ਤੋਂ ਟਰੱਕ ਡਰਾਈਵਰ ਸੀ।
ਜਾਣਕਾਰੀ ਅਨੁਸਾਰ, ਐਤਵਾਰ ਦੁਪਹਿਰ ਸਮੇਂ ਇੰਦਰਜੀਤ ਸਿੰਘ ਆਪਣੇ ਪਿੰਡ ਵਿੱਚ ਹੋਣ ਵਾਲੇ ਕ੍ਰਿਕਟ ਟੂਰਨਾਮੈਂਟ ਲਈ ਗਰਾਊਂਡ ਦੇ ਚਾਰੇ ਪਾਸੇ ਨੈੱਟ ਲਗਾ ਰਿਹਾ ਸੀ। ਇਸੇ ਦੌਰਾਨ ਉਸਦੇ ਹੱਥ ਵਿੱਚ ਫੜਿਆ ਲੋਹੇ ਦਾ ਪਾਈਪ ਗਰਾਊਂਡ ਦੇ ਉੱਪਰੋਂ ਲੰਘ ਰਹੀਆਂ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਕਰੰਟ ਦੀ ਲਪੇਟ ਵਿੱਚ ਆ ਗਿਆ। ਹਾਦਸੇ ਤੋਂ ਬਾਅਦ ਇੰਦਰਜੀਤ ਸਿੰਘ ਨੂੰ ਇਲਾਜ ਲਈ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਲਿਜਾਇਆ ਗਿਆ, ਪਰ ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਡਾਕਟਰਾਂ ਵੱਲੋਂ ਮ੍ਰਿਤਕ ਐਲਾਨੇ ਜਾਣ ਦੇ ਬਾਵਜੂਦ ਵੀ ਪਰਿਵਾਰਕ ਮੈਂਬਰਾਂ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਜ਼ਮੀਨ ਵਿੱਚ ਡੂੰਘਾ ਟੋਆ ਪੁੱਟ ਕੇ ਉਸਦੇ ਸਰੀਰ ਨੂੰ ਮਿੱਟੀ ਵਿੱਚ ਦੱਬਣਾ ਸ਼ੁਰੂ ਕਰ ਦਿੱਤਾ, ਤਾਂ ਜੋ ਸ਼ਾਇਦ ਕਿਸੇ ਤਰ੍ਹਾਂ ਉਸਦੀ ਜਾਨ ਬਚ ਜਾਵੇ। ਪਿੰਡ ਵਾਸੀਆਂ ਨੇ ਮ੍ਰਿਤਕ ਦੀ ਮਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਹੌਸਲਾ ਦਿੱਤਾ ਜਿਸ ਤੋਂ ਬਾਅਦ ਦੇਹ ਨੂੰ ਘਰ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਇੰਦਰਜੀਤ ਸਿੰਘ ਇੰਡੇਨ ਗੈਸ ਏਜੰਸੀ, ਕਾਹਨੂੰਵਾਨ ਵਿੱਚ ਟਰੱਕ ਡਰਾਈਵਰ ਵਜੋਂ ਗੈਸ ਸਿਲੰਡਰਾਂ ਦੀ ਸਪਲਾਈ ਕਰਨ ਦਾ ਕੰਮ ਕਰਦਾ ਸੀ।