ਫਤਹਿਗੜ੍ਹ ਚੂੜੀਆਂ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ
ਫਤਹਿਗੜ੍ਹ ਚੂੜੀਆਂ ਪੁਲਿਸ ਵੱਲੋਂ ਚਲਾਇਆ ਗਿਆ ਤਲਾਸ਼ੀ ਅਭਿਆਨ
Publish Date: Sat, 04 Apr 2026 04:53 PM (IST)
Updated Date: Sun, 05 Apr 2026 04:02 AM (IST)
ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ
ਫਤਹਿਗੜ੍ਹ ਚੂੜੀਆਂ : ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਦੇ ਹੁਕਮਾਂ ਅਨੁਸਾਰ ਫਤਿਹਗੜ੍ਹ ਚੂੜੀਆਂ ਦੇ ਪਿੰਡ ਮੁਰੀਦਕੇ ਵਿਖੇ ਡੀਐੱਸਪੀ ਰਜੇਸ਼ ਕੱਕੜ ਦੀ ਅਗਵਾਈ ’ਚ ਕਾਸੋ ਓਪਰੇਸ਼ਨ ਤਹਿਤ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਸਬੰਧੀ ਡੀਐੱਸਪੀ ਰਜੇਸ਼ ਕੱਕੜ ਨੇ ਦੱਸਿਆ ਕਿ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਦੌਰਾਨ ਵੱਖ ਵੱਖ ਘਰਾਂ ਦੀ ਤਲਾਸ਼ੀ ਲਈ ਗਈ ਹੈ ਅਤੇ ਇਸ ਦੌਰਾਨ ਕੁਝ ਸ਼ੱਕੀ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਉਨ੍ਹਾਂ ਨੇ ਸਮਾਜ ਵਿਰੋਧੀ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਆਪਣੀਆਂ ਹਕਰਤਾਂ ਤੋਂ ਬਾਜ਼ ਆਉਂਣ ਨਹੀਂ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨ ਬੱਧ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਪੁਲਿਸ ਨੂੰ ਸੱਚੀ ਇਤਲਾਹ ਦਿਉ ਤਾਂ ਜੋਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕੇ। ਇਸ ਮੌਕੇ ਐੱਸਐੱਚਓ ਸੁਰਿੰਦਰਪਾਲ ਸਿੰਘ, ਐੱਸਆਈ ਬਲਜੀਤ ਸਿੰਘ, ਏਐੱਸਆਈ ਬੂਟਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਜਵਾਨ ਹਾਜ਼ਰ ਸਨ।