ਅੰਮ੍ਰਿਤਸਰ ਨਿਵਾਸੀ ਰਾਜਿੰਦਰ ਸਿੰਘ ਨੇ ਬਟਾਲਾ ਦੇ ਪਿੰਡ ਗੋਖੂਵਾਲ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੂੰ ਸਾਲ 2003 'ਚ 5 ਲੱਖ ਰੁਪਏ ਉਧਾਰ ਦਿੱਤੇ ਸਨ। ਪਰ ਪਰਮਜੀਤ ਸਿੰਘ ਲੰਬੇ ਸਮੇਂ ਤੋਂ ਪੈਸੇ ਮੋੜਨ 'ਚ ਆਨਾ-ਕਾਨੀ ਕਰ ਰਿਹਾ ਸੀ। ਬੀਤੀ ਰਾਤ ਜਦੋਂ ਰਾਜਿੰਦਰ ਸਿੰਘ ਆਪਣੀ ਪਤਨੀ ਅਤੇ ਡਰਾਈਵਰ ਨਾਲ ਪੈਸੇ ਮੰਗਣ ਲਈ ਪਰਮਜੀਤ ਸਿੰਘ ਦੇ ਪਿੰਡ ਗੋਖੂਵਾਲ ਪਹੁੰਚਿਆ ਤਾਂ ਮਾਹੌਲ ਗਰਮਾ ਗਿਆ।

ਜਾਗਰਣ ਸੰਵਾਦਦਾਤਾ, ਬਟਾਲਾ : ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਗੋਖੂਵਾਲ 'ਚ ਉਧਾਰ ਦਿੱਤੇ ਪੈਸੇ ਵਾਪਸ ਮੰਗਣ ਪਹੁੰਚੇ ਵਿਅਕਤੀ 'ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਰਾਈਫਲ ਨਾਲ ਤਿੰਨ ਫਾਇਰ ਕੀਤੇ ਜਿਨ੍ਹਾਂ ਵਿੱਚੋਂ ਇੱਕ ਗੋਲੀ ਅੰਮ੍ਰਿਤਸਰ ਦੇ ਰਹਿਣ ਵਾਲੇ ਰਾਜਿੰਦਰ ਸਿੰਘ ਦੇ ਪੈਰ ਵਿੱਚ ਲੱਗੀ ਤੇ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਘਟਨਾ ਦੀਆਂ ਤਸਵੀਰਾਂ ਤੇ ਵੀਡੀਓ ਵੀ ਵਾਇਰਲ ਹੋਈਆਂ ਹਨ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਨਿਵਾਸੀ ਰਾਜਿੰਦਰ ਸਿੰਘ ਨੇ ਬਟਾਲਾ ਦੇ ਪਿੰਡ ਗੋਖੂਵਾਲ ਦੇ ਰਹਿਣ ਵਾਲੇ ਪਰਮਜੀਤ ਸਿੰਘ ਨੂੰ ਸਾਲ 2003 'ਚ 5 ਲੱਖ ਰੁਪਏ ਉਧਾਰ ਦਿੱਤੇ ਸਨ। ਪਰ ਪਰਮਜੀਤ ਸਿੰਘ ਲੰਬੇ ਸਮੇਂ ਤੋਂ ਪੈਸੇ ਮੋੜਨ 'ਚ ਆਨਾ-ਕਾਨੀ ਕਰ ਰਿਹਾ ਸੀ। ਬੀਤੀ ਰਾਤ ਜਦੋਂ ਰਾਜਿੰਦਰ ਸਿੰਘ ਆਪਣੀ ਪਤਨੀ ਅਤੇ ਡਰਾਈਵਰ ਨਾਲ ਪੈਸੇ ਮੰਗਣ ਲਈ ਪਰਮਜੀਤ ਸਿੰਘ ਦੇ ਪਿੰਡ ਗੋਖੂਵਾਲ ਪਹੁੰਚਿਆ ਤਾਂ ਮਾਹੌਲ ਗਰਮਾ ਗਿਆ।
ਪਹਿਲਾਂ ਪਰਮਜੀਤ ਸਿੰਘ ਅਤੇ ਉਸਦੇ ਪਰਿਵਾਰ ਨੇ ਉਨ੍ਹਾਂ ਨਾਲ ਝਗੜਾ ਕੀਤਾ। ਝਗੜੇ ਤੋਂ ਬਾਅਦ ਮੁਲਜ਼ਮ ਪਰਮਜੀਤ ਸਿੰਘ ਨੇ ਆਪਣੀ ਰਾਈਫਲ ਨਾਲ ਤਿੰਨ ਫਾਇਰ ਕਰ ਦਿੱਤੇ। ਇਨ੍ਹਾਂ ਵਿੱਚੋਂ ਇਕ ਗੋਲੀ ਰਾਜਿੰਦਰ ਸਿੰਘ ਦੇ ਪੈਰ 'ਚ ਲੱਗੀ ਜਿਸ ਤੋਂ ਬਾਅਦ ਉਨ੍ਹਾਂ ਦਾ ਡਰਾਈਵਰ ਉਨ੍ਹਾਂ ਨੂੰ ਗੱਡੀ ਵਿੱਚ ਬਿਠਾ ਕੇ ਉੱਥੋਂ ਲੈ ਗਿਆ।
ਜ਼ਖ਼ਮੀ ਰਾਜਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਬਟਾਲਾ ਪੁਲਿਸ ਨੇ ਘਟਨਾ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ। ਪੁਲਿਸ ਮੌਕੇ ਤੋਂ ਗੋਲੀਬਾਰੀ ਦੇ ਸਬੂਤ ਇਕੱਠੇ ਕਰ ਰਹੀ ਹੈ।
ਹੈਰਾਨੀ ਦੀ ਗੱਲ ਇਹ ਹੈ ਕਿ ਇਸ ਵਾਰਦਾਤ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਹ ਰਾਜਿੰਦਰ ਸਿੰਘ ਦੇ ਪਰਿਵਾਰ ਵੱਲੋਂ ਮੋਬਾਈਲ ਫ਼ੋਨ ਰਾਹੀਂ ਬਣਾਈ ਗਈ ਹੈ। ਪੁਲਿਸ ਵੀਡੀਓ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਚੱਲ ਰਹੀ ਹੈ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।