ਸ੍ਰੀ ਨਾਮਦੇਵ ਦਰਬਾਰ ਘੁਮਾਣ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 676ਵਾ ਪ੍ਰਲੋਕ ਗਮਨ ਦਿਵਸ਼ ਸ਼ਰਧਾ ਭਾਵਨਾ ਨਾਲ ਮਨਾਇਆ
ਸ੍ਰੀ ਨਾਮਦੇਵ ਦਰਬਾਰ ਘੁਮਾਣ ਵੱਲੋਂ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 676ਵਾ ਪ੍ਰਲੋਕ ਗਮਨ ਦਿਵਸ਼ ਸ਼ਰਧਾ ਭਾਵਨਾ ਨਾਲ ਮਨਾਇਆ
Publish Date: Fri, 16 Jan 2026 04:16 PM (IST)
Updated Date: Fri, 16 Jan 2026 04:18 PM (IST)

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ ਘੁਮਾਣ : ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 676ਵੇਂ ਪ੍ਰਲੋਕ ਗਮਨ ਦਿਵਸ਼ ਅਤੇ ਸਾਲਾਨਾ ਜੋੜ ਮੇਲੇ ਲੋਹੜੀ ਮਾਘੀ ਜ਼ਿਲ੍ਹਾ ਗੁਰਦਾਸਪੁਰ ਇਤਿਹਾਸਕ ਕਸਬਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਕੜਾਕੇ ਦੀ ਠੰਢ ਦੇ ਬਾਵਜੂਦ ਵੀ ਦੇਸ਼ਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਸੰਗਤ ਭਗਤ ਨਾਮਦੇਵ ਜੀ ਦੇ (ਅੰਤਿਮ ਸਮਾਧੀ ਅਸਥਾਨ) ਸ੍ਰੀ ਨਾਮਦੇਵ ਦਰਬਾਰ ਵਿੱਖੇ ਨਤਮਸਤਕ ਹੋਈਆਂ।, 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਸ਼ਾਮ 5 ਵਜੇ ਤੋਂ ਲੈਕੇ ਰਾਤ 12 ਵਜੇ ਤੱਕ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਜਥੇ, ਪ੍ਰਚਾਰਕ ਆਦਿ ਪਹੁੰਚ ਕੇ ਸੰਗਤ ਨੂੰ ਨਿਹਾਲ ਕੀਤਾ। 14 ਜਨਵਰੀ ਨੂੰ ਮਾਘੀ ਦਾ ਦਿਹਾੜਾ ਮਨਾਇਆ ਗਿਆ ਅਤੇ 15 ਜਨਵਰੀ ਨੂੰ ਭਗਤ ਨਾਮਦੇਵ ਜੀ ਦਾ ਪ੍ਰਲੋਕ ਗਮਨ ਦਿਵਸ਼ ਬਹੁਤ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸ਼੍ਰੀ ਨਾਮਦੇਵ ਦਰਬਾਰ ਕਮੇਟੀ ਵੱਲੋਂ ਦੇਸ਼ਾਂ ਵਿਦੇਸ਼ਾਂ ਤੋਂ ਪਹੁੰਚੀ ਸੰਗਤ ਲਈ ਰਹਿਣ ਸਹਿਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਸੀਨੀਅਰ ਆਪ ਆਗੂ ਡਾ. ਕਮਲਜੀਤ ਸਿੰਘ ਕੇਜੇ, ਚੇਅਰਮੈਨ ਐਡਵੋਕੇਟ ਨਿਸ਼ਾਨ ਸਿੰਘ ਬੋਲੇਵਾਲ, ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਭੱਤਣ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਸਮੇਂਤ ਹੋਰ ਆਗੂ ਵੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪਹੁੰਚੇ ਹੋਏ ਆਗੂਆਂ ਨੂੰ ਸ੍ਰੀ ਨਾਮਦੇਵ ਦਰਬਾਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਤਰਸੇਮ ਸਿੰਘ ਬਾਵਾ ਅਤੇ ਸਕੱਤਰ ਸੁਖਜਿੰਦਰ ਸਿੰਘ ਲਾਲੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਜੋੜ ਮੇਲੇ ’ਤੇ ਜਿੱਥੇ ਨਾਮਦੇਵ ਦਰਬਾਰ ਕਮੇਟੀ ਵੱਲੋਂ ਸੰਗਤ ਲਈ ਵੱਡੇ ਪੱਧਰ ’ਤੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਸਨ, ਉੱਥੇ ਪੰਜਾਬ ਦੇ ਵੱਖ ਵੱਖ ਕੋਨੇ ਜਿਵੇਂ ਲੰਗਰ ਕਮੇਟੀ ਜਗਰਾਓਂ, ਮੋਂਗਾ, ਲੁਧਿਆਣਾ, ਗੰਗਾਨਗਰ, ਮਾਨਸਾ, ਬੁਢਲਾਡਾ, ਕੋਟਕਪੂਰਾ, ਲੰਗਰ ਕਮੇਟੀ ਫਰੀਦਕੋਟ, ਕੋਟਕਪੂਰਾ, ਖੰਨਾ ਸਮੇਤ ਹੋਰ ਕਮੇਟੀਆਂ ਵੱਲੋਂ ਸੰਗਤ ਲਈ ਵੱਡੇ ਪੱਧਰ ’ਤੇ ਲੰਗਰ ਲਗਾਏ ਗਏ ਸਨ। ਜੋੜ ਮੇਲੇ ’ਤੇ ਲੰਗਰ ਲਗਾਉਣ ਵਾਲਿਆਂ ਨੂੰ ਕਮੇਟੀਆਂ ਨੂੰ ਵੀ ਦਰਬਾਰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਕੁਲਵਿੰਦਰ ਸਿੰਘ ਟਿੱਕੂ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੋ ਖਜਾਨਚੀ, ਮਨਜੀਤ ਸਿੰਘ ਕੈਸ਼ੀਅਰ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ ਬਾਵਾ, ਜਸਬੀਰ ਸਿੰਘ ਬਾਵਾ, ਇੰਦਰਜੀਤ ਸਿੰਘ ਨਿੱਕੂ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਨਰੇਸ਼ ਕੁਮਾਰ ਟੀਟੂ, ਗੁਰਸ਼ਰਨਜੀਤ ਸਿੰਘ ਬੱਬਲੂ, ਸਤਨਾਮ ਸਿੰਘ ਕੁੱਕੂ ਆਦਿ ਹਾਜ਼ਰ ਸਨ।