ਵਿਦਿਆਰਥੀ ਭਲਾਈ ਸੁਸਾਇਟੀ ਨੇ ਲੋੜਵੰਦ ਔਰਤ ਨੂੰ ਸਿਲਾਈ ਮਸ਼ੀਨ ਤੇ ਲੋੜਵੰਦ ਵਿਅਕਤੀ ਨੂੰ ਟਰਾਈ ਸਾਈਕਲ ਦਿੱਤਾ
ਪ੍ਰਸਿੱਧ ਸਮਾਜਸੇਵੀ ਸੰਸਥਾ ਵਿਦਿਆਰਥੀ ਭਲਾਈ ਸੋਸਾਇਟੀ ਜੋ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਨੂੰ ਰਾਸ਼ਨ, ਵਿਦਿਆਰਥੀਆਂ ਨੂੰ ਫੀਸਾਂ ਤੇ ਲੋਕਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਉਨ੍ਹਾਂ ਦੀ ਸੇਵਾ ਕਰਦੀ ਆ ਰਹੀ ਹੈ, ਦੇ ਵਲੋਂ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਸੋਸਾਇਟੀ ਵਲੋਂ ਸੰਚਾਲਕ ਮਾਸਟਰ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਇਕ ਲੋੜਵੰਦ ਔਰਤ ਨੂੰ ਸਿਲਾਈ ਮਸ਼ੀਨ ਅਤੇ ਇਕ ਲੋੜਵੰਦ ਵਿਅਕਤੀ ਨੂੰ ਟਰਾਈ ਸਾਈਕਲ ਦਿੱਤਾ ਗਿਆ।
Publish Date: Sat, 30 May 2026 04:08 PM (IST)
Updated Date: Sat, 30 May 2026 04:11 PM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਪ੍ਰਸਿੱਧ ਸਮਾਜਸੇਵੀ ਸੰਸਥਾ ਵਿਦਿਆਰਥੀ ਭਲਾਈ ਸੋਸਾਇਟੀ ਜੋ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਨੂੰ ਰਾਸ਼ਨ, ਵਿਦਿਆਰਥੀਆਂ ਨੂੰ ਫੀਸਾਂ ਤੇ ਲੋਕਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਉਨ੍ਹਾਂ ਦੀ ਸੇਵਾ ਕਰਦੀ ਆ ਰਹੀ ਹੈ, ਦੇ ਵਲੋਂ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਸੋਸਾਇਟੀ ਵਲੋਂ ਸੰਚਾਲਕ ਮਾਸਟਰ ਕੁਲਦੀਪ ਸ਼ਰਮਾ ਦੀ ਅਗਵਾਈ ਹੇਠ ਇਕ ਲੋੜਵੰਦ ਔਰਤ ਨੂੰ ਸਿਲਾਈ ਮਸ਼ੀਨ ਅਤੇ ਇਕ ਲੋੜਵੰਦ ਵਿਅਕਤੀ ਨੂੰ ਟਰਾਈ ਸਾਈਕਲ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਮਾਸਟਰ ਕੁਲਦੀਪ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀ ਭਲਾਈ ਸੋਸਾਇਟੀ ਵਲੋਂ ਪਿਛਲੇ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਅਤੇ ਵਿਦਿਆਰਥੀਆਂ ਦੀ ਸੇਵਾ ਲਈ ਨਿਰਸਵਾਰਥ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸੋਸਾਇਟੀ ਵਲੋਂ ਇਕ ਲੋੜਵੰਦ ਔਰਤ ਨੂੰ ਸਿਲਾਈ ਮਸ਼ੀਨ ਅਤੇ ਇਕ ਲੋੜਵੰਦ ਵਿਅਕਤੀ ਨੂੰ ਟਰਾਈ ਸਾਈਕਲ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਭਲਾਈ ਸੋਸਾਇਟੀ ਵਲੋਂ ਹੁਣ ਤੱਕ 145 ਤੋਂ ਵੱਧ ਟਰਾਈ ਸਾਈਕਲ ਅਤੇ 770 ਤੋਂ ਵੱਧ ਸਿਲਾਈ ਮਸ਼ੀਨਾਂ ਲੋੜਵੰਦ ਔਰਤਾਂ ਨੂੰ ਦਿੱਤੀਆਂ ਗਈਆਂ ਹਨ ਤਾਂ ਜੋ ਉਹ ਮਿਹਨਤ ਕਰਕੇ ਆਪਣੇ ਘਰ ਨੂੰ ਚਲਾ ਸਕਣ। ਉਨ੍ਹਾਂ ਕਿਹਾ ਕਿ ਲੋੜਵੰਦ ਲੋਕਾਂ ਦੀ ਸੇਵਾ ਕਰਨ ਨਾਲ ਜਿਥੇ ਪੁੰਨ ਦੀ ਪ੍ਰਾਪਤੀ ਹੁੰਦੀ ਹੈ, ਉੱਥੇ ਨਾਲ ਹੀ ਇਸ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਲੋੜਵੰਦ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲਦੀ ਹੈ। ਇਸ ਮੌਕੇ ਸੁਭਾਸ਼ ਸ਼ਰਮਾ, ਵਿਪਨ ਪੁਰੀ, ਰਜਿੰਦਰ ਭਾਸਕਰ, ਅਵਤਾਰ ਸਿੰਘ ਆਦਿ ਹਾਜ਼ਰ ਸਨ।