ਮੈਰਿਟ ’ਤੇ ਆਉਣ ਵਾਲੇ ਵਿਦਿਆਰਥੀ ਸਨਮਾਨਿਤ
ਗੁੱਡਵਿਲ ਸਕੂਲ ਵਿਖੇ ਧਾਰਮਿਕ ਪ੍ਰੀਖਿਆ ’ਚੋਂ ਮੈਰਿਟ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Sat, 18 Oct 2025 03:54 PM (IST)
Updated Date: Sun, 19 Oct 2025 04:00 AM (IST)
ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਐਜੂਕਟ ਪੰਜਾਬ ਪ੍ਰਾਜੈਕਟ ਦੀ ਤਰਫੋਂ ਗੁਰਦਾਸਪੁਰ ਜ਼ੋਨ ਸਰਕਲ ਦੇ ਇੰਚਾਰਜ ਹਰਜੋਤ ਸਿੰਘ ਵਲੋਂ ਸਮਾਰੋਹ ਧਾਰਮਿਕ ਪ੍ਰੀਖਿਆ ’ਚ ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੇ 45 ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਆਪਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਉਪਰੋਕਤ ਪ੍ਰੀਖਿਆ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਅਤੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਜਾਂਦੀ ਪ੍ਰੀਖਿਆ ਵਿਚ ਵੀ ਵਧ ਚੜ੍ਹ ਕੇ ਭਾਗ ਲੈਂਦੇ ਹਨ। ਚੇਅਰਮੈਨ ਗੁਰਦਿਆਲ ਸਿੰਘ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਿਤ ਕਰਨਾ ਅਤੇ ਧਾਰਮਿਕ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਉਪਰੋਕਤ ਪ੍ਰੀਖਿਆ ਵਿਚੋਂ 9 ਵਿਦਿਆਰਥੀ ਮੈਰਿਟ ਹਾਸਲ ਕਰ ਚੁੱਕੇ ਹਨ ਅਤੇ ਮੈਰਿਟ ਵਾਲੇ ਵਿਦਿਆਰਥੀ ਦੂਜੇ ਪੜਾਅ ਦੀ ਪ੍ਰੀਖਿਆ ਵਿਚ ਭਾਗ ਲੈਣਗੇ, ਜੋ ਨਵੰਬਰ ਮਹੀਨੇ ਦੇ ਅੰਤ ਵਿਚ ਹੋਵੇਗੀ। ਡਾਇਰੈਕਟਰ ਜਸਬਿੰਦਰ ਕੌਰ ਨੇ ਦੂਜੇ ਪੜਾਅ ਦੀ ਪ੍ਰੀਖਿਆ ਵਿਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਤਿਆਰੀ ਕਰਨ ਲਈ ਪ੍ਰੇਰਿਆ। ਇਸ ਮੌਕੇ ਸਮੂਹ ਅਧਿਆਪਕ ਤੇ ਵਿਦਿਆਰਥੀ ਵਰਗ ਹਾਜ਼ਰ ਸੀ।