ਫਾਇਨਾਂਸ ਕੰਪਨੀ ਦੇ ਬਾਊਂਸਰ ਦਾ ਇੱਟਾਂ ਮਾਰ ਕੇ ਕਤਲ, ਚਾਰ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਮੰਗਲਵਾਰ ਦੇਰ ਸ਼ਾਮ ਉਹ ਆਪਣੇ ਸਾਥੀਆਂ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਵਿੱਚ ਰਮਨਦੀਪ ਸਿੰਘ ਅਤੇ ਉਸ ਦੀ ਪਤਨੀ ਕਾਜਲ ਕੋਲੋਂ ਕੰਪਨੀ ਦੀਆਂ ਕਿਸ਼ਤਾਂ ਦੀ ਉਗਰਾਹੀ ਕਰਨ ਗਿਆ ਸੀ ਤਾਂ ਉਕਤ ਦੋਨਾਂ ਮੀਆਂ-ਬੀਬੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਕਿਸ਼ਤਾਂ ਦੇ ਪੈਸੇ ਮੰਗਣ ’ਤੇ ਮਾਮੂਲੀ ਤਕਰਾਰ ਹੋ ਗਈ।
Publish Date: Thu, 28 Sep 2023 09:15 AM (IST)
Updated Date: Thu, 28 Sep 2023 11:38 AM (IST)
ਨਿਸ਼ਾਨ ਸਿੰਘ ਰੰਧਾਵਾ, ਧਿਆਨਪੁਰ : ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਗਿੱਲਾਂਵਾਲੀ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਦਾ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਸੋਨੀਆ ਅਤੇ ਪਿਤਾ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਜਲੰਧਰ ਦੀ ਇੱਕ ਐੱਮਜੀ ਫਾਇਨਾਂਸ ਕੰਪਨੀ ’ਚ ਬਾਊਂਸਰ ਵਜੋਂ ਨੌਕਰੀ ਕਰਦਾ ਸੀ। ਮੰਗਲਵਾਰ ਦੇਰ ਸ਼ਾਮ ਉਹ ਆਪਣੇ ਸਾਥੀਆਂ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੇ ਚੱਕ ਵਿੱਚ ਰਮਨਦੀਪ ਸਿੰਘ ਅਤੇ ਉਸ ਦੀ ਪਤਨੀ ਕਾਜਲ ਕੋਲੋਂ ਕੰਪਨੀ ਦੀਆਂ ਕਿਸ਼ਤਾਂ ਦੀ ਉਗਰਾਹੀ ਕਰਨ ਗਿਆ ਸੀ ਤਾਂ ਉਕਤ ਦੋਨਾਂ ਮੀਆਂ-ਬੀਬੀ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਕਿਸ਼ਤਾਂ ਦੇ ਪੈਸੇ ਮੰਗਣ ’ਤੇ ਮਾਮੂਲੀ ਤਕਰਾਰ ਹੋ ਗਈ। ਇਸ ਦੌਰਾਨ ਉਸ ਦਾ ਇੱਟਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਅੰਮ੍ਰਿਤਸਰ ਦੀ ਹੋਣ ਕਾਰਨ ਅੰਮ੍ਰਿਤਸਰ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਕੇ ਲਾਸ਼ ਦਾ ਪੋਸਟਮਾਰਟਮ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਖੇ ਕਰਵਾਇਆ ਗਿਆ।