ਬਿਆਸ ਦਰਿਆ 'ਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀ ਵਧਾਈ ਚਿੰਤਾ, ਘਰਾਂ ਦਾ ਜ਼ਰੂਰੀ ਸਮਾਨ ਲੈ ਕੇ ਲੋਕ ਸੁਰੱਖਿਅਤ ਥਾਵਾਂ 'ਤੇ ਪਹੁੰਚੇ
ਜਿਸ ਨਾਲ ਫਸਲਾਂ ਅਤੇ ਹਰਾ ਚਾਰਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਦਰਿਆ ਕਿਨਾਰੇ ਵਸੇ ਪਰਿਵਾਰ ਘਰਾਂ ਦਾ ਜ਼ਰੂਰੀ ਸਮਾਨ ਲੈ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਪਸ਼ੂਆਂ ਦੇ ਚਾਰੇ ਦਾ ਕੋਈ ਢੁਕਵਾਂ ਪ੍ਰਬੰਧ ਕੀਤਾ ਜਾਵੇ।
Publish Date: Mon, 25 Aug 2025 02:12 PM (IST)
Updated Date: Mon, 25 Aug 2025 02:19 PM (IST)
ਪ੍ਰਦੀਪ ਸਿੰਘ ਬੇਦੀ, ਸ੍ਰੀ ਹਰਗੋਬਿੰਦਪੁਰ ਸਾਹਿਬ: ਬਿਆਸ ਦਰਿਆ ਵਿੱਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਪੰਜ ਦਿਨਾਂ ਦੇ ਮੁਕਾਬਲੇ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਦਾ ਪੱਧਰ ਵਧ ਗਿਆ ਹੈ। ਸ੍ਰੀ ਹਰਗੋਬਿੰਦਪੁਰ ਸਾਹਿਬ, ਤਲਵਾੜਾ, ਕਾਂਗੜਾ, ਮਾੜੀ ਬੁੱਚੀਆਂ ਦਰਿਆ ਕਿਨਾਰੇ ਲਗਪਗ ਦੋ ਹਜ਼ਾਰ ਏਕੜ ਝੋਨਾ, ਹਰਾ ਚਾਰਾ ਅਤੇ ਗੰਨੇ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਸਰਪੰਚ ਦਲਜੀਤ ਸਿੰਘ ਵਾਹਲਾ ਪਿੰਡ ਕਾਂਗੜਾ ਸਰਪੰਚ ਨਿਸ਼ਾਨ ਸਿੰਘ ਪਿੰਡ ਮਾੜੀ ਬੁੱਚੀਆਂ ਕਿਸਾਨ ਸੁਖਵਿੰਦਰ ਸਿੰਘ, ਸਾਬਕਾ ਐਮ ਸੀ ਸ੍ਰੀ ਹਰਗੋਬਿੰਦਪੁਰ ਸਾਹਿਬ, ਕਿਸਾਨ ਹਰਪਾਲ ਸਿੰਘ ਪਿੰਡ ਤਲਵਾੜਾ ਨੇ ਦੱਸਿਆ ਕਿ ਨੀਵੇਂ ਖੇਤਾਂ ਵਿੱਚ ਪੰਜ ਤੋਂ ਛੇ ਫੁੱਟ ਤੱਕ ਪਾਣੀ ਭਰ ਗਿਆ ਹੈ। ਜਿਸ ਨਾਲ ਫਸਲਾਂ ਅਤੇ ਹਰਾ ਚਾਰਾ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਦਰਿਆ ਕਿਨਾਰੇ ਵਸੇ ਪਰਿਵਾਰ ਘਰਾਂ ਦਾ ਜ਼ਰੂਰੀ ਸਮਾਨ ਲੈ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਪਸ਼ੂਆਂ ਦੇ ਚਾਰੇ ਦਾ ਕੋਈ ਢੁਕਵਾਂ ਪ੍ਰਬੰਧ ਕੀਤਾ ਜਾਵੇ।