ਗੁਰਦੁਆਰਾ ਗੁਰੂ ਨਾਨਕ ਦਰਬਾਰ ’ਚ ਅਖੰਡ ਪਾਠ ਸਾਹਿਬ ਦੀ ਦੂਜੀ ਲੜੀ ਦੇ ਭੋਗ ਪਾਏ
ਚੋਲਾ ਸਾਹਿਬ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਨਾਨਕ ਦਰਬਾਰ 'ਚ ਅਖੰਡ ਪਾਠ ਸਾਹਿਬ ਦੀ ਦੂਸਰੀ ਲੜੀ ਦੇ ਭੋਗ ਪਾਏ
Publish Date: Sat, 14 Feb 2026 03:19 PM (IST)
Updated Date: Sun, 15 Feb 2026 04:00 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ: ਪਿੰਡ ਨਾਨੋਹਾਰਨੀ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦੇ ਸਬੰਧ ਵਿੱਚ ਚੱਲ ਰਹੀਆਂ ਸ੍ਰੀ ਅਖੰਡ ਪਾਠ ਸਾਹਿਬ ਦੀਆਂ ਲੜੀਆਂ ਤਹਿਤ ਸ਼ੁੱਕਰਵਾਰ ਨੂੰ ਦੂਸਰੀ ਲੜੀ ਦੇ ਭੋਗ ਪਾਏ ਗਏ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਜਤਿੰਦਰ ਕੌਰ ਰੰਧਾਵਾ ਸੁਪਤਨੀ ਪਾਰਲੀਮੈਂਟ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਹਾਜ਼ਰ ਹੋਏ। ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਪ੍ਰਬੰਧਕਾਂ ਵੱਲੋਂ ਜਤਿੰਦਰ ਕੌਰ ਰੰਧਾਵਾ ਨੂੰ ਸਿਰਪਾਓ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਸੁਖਮਨੀ ਸੇਵਾ ਸੁਸਾਇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਸੇਵਾਦਾਰ ਐੱਸਈ ਬਲਦੇਵ ਸਿੰਘ ਬਾਜਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਚਾਰ ਮਾਰਚ ਤੋਂ ਸ਼ੁਰੂ ਹੋ ਰਹੇ ਮੇਲਾ ਚੋਲਾ ਸਾਹਿਬ ਦੇ ਸਬੰਧ ਵਿੱਚ ਪਹਿਲੀ ਮਾਰਚ ਤੋਂ ਗੁਰਦੁਆਰਾ ਖੰਡਿਆਲਾ ਸੈਣੀਆਂ ਹੁਸ਼ਿਆਰਪੁਰ ਤੋਂ ਜਥੇਦਾਰ ਰਣਧੀਰ ਸਿੰਘ ਦੀ ਅਗਵਾਈ ਹੇਠ ਚੱਲਣ ਵਾਲੀ ਤਿੰਨ ਰੋਜ਼ਾ ਇਤਿਹਾਸਕ ਪੈਦਲ ਸਿੰਘ ਯਾਤਰਾ, ਜੋ ਚਾਰ ਮਾਰਚ ਨੂੰ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨੋਹਾਰਨੀ ਵਿਖੇ ਪਹੁੰਚੇਗੀ, ਦੇ ਸੰਬੰਧ ਵਿੱਚ ਪਿਛਲੇ ਦਿਨਾਂ ਤੋਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਸ਼ੁਰੂ ਕੀਤੀਆਂ ਗਈਆਂ ਹਨ ਜੋ ਤਿੰਨ ਮਾਰਚ ਤੱਕ ਚੱਲਣਗੀਆਂ। ਉਹਨਾਂ ਦੱਸਿਆ ਕਿ ਮੇਲਾ ਚੋਲਾ ਸਾਹਿਬ ਦੇ ਸੰਬੰਧ ਵਿੱਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨੋਹਾਰਨੀ ਵਿਖੇ 3 ਮਾਰਚ ਤੋਂ ਮੈਡੀਕਲ ਕੈਂਪ ਵੀ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਸਰਪੰਚੀ ਇੰਦਰਜੀਤ ਸਿੰਘ, ਥਾਣੇਦਾਰ ਬਲਵਿੰਦਰ ਸਿੰਘ, ਗੁਰਦੇਵ ਸਿੰਘ, ਬਲਦੇਵ ਸਿੰਘ, ਜਸਵਿੰਦਰ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ, ਅਜੀਤ ਸਿੰਘ ਆਦਿ ਹਾਜ਼ਰ ਸਨ।