ਹੈਰੋਇਨ ਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
22 ਗ੍ਰਾਮ ਹੈਰੋਇਨ ਅਤੇ ਇੱਕ ਹਜ਼ਾਰ ਰੁਪਏ ਡਰੱਗ ਮਨੀ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ
Publish Date: Sat, 11 Apr 2026 03:53 PM (IST)
Updated Date: Sun, 12 Apr 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਨੇ ਹੈਰੋਇਨ ਅਤੇ ਡਰੱਗ ਮਨੀ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ ਹੈ। ਥਾਣਾ ਦੋਰਾਂਗਲਾ ਦੇ ਐੱਸਆਈ ਭੁਪਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਸਬਾ ਦੋਰਾਂਗਲਾ ਦੇ ਸ਼ਮਸ਼ਾਨਘਾਟ ਕੋਲ ਸੜਕ ਤੋਂ ਜਗਤਾਰ ਮਸੀਹ ਵਾਸੀ ਖੋਖਰ ਰਾਜਪੂਤਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ। ਉਸਦੇ ਹੱਥ ਵਿੱਚ ਫੜੇ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਲਿੰਕ ਰੋਡ ਡੀਂਡਸਾ ਤੋਂ ਚੱਕ ਭੰਗਵਾ ਕੋਲ ਸ਼ਮਸ਼ਾਨਘਾਟ ਤੋਂ ਮਨਪ੍ਰੀਤ ਸਿੰਘ ਵਾਸੀ ਪਿੰਡ ਭਗਵਾਂ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ। ਉਸ ਤੋਂ 5.60 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਦੀਨਾਨਗਰ ਦੀ ਪੁਲਿਸ ਨੇ ਮਗਰਾਲਾ ਕੋਲ ਨਿਕਾਸੀ ਨਾਲੇ ਤੋਂ ਸੂਰਜ ਪ੍ਰਕਾਸ਼ ਵਾਸੀ ਘੇਸਲ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ। ਉਸ ਤੋਂ ਸੱਤ ਗ੍ਰਾਮ ਹੈਰੋਇਨ ਅਤੇ ਇੱਕ ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ।