ਮੇਲਾ ਚੋਲਾ ਸਾਹਿਬ ਵੇਖਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੜਕ ਹਾਦਸੇ 'ਚ ਮੌਤ
ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏਐਸਆਈ ਕਸ਼ਮੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਾਂ ਦੇ ਬਿਆਨਾਂ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੰਗਤ ਰਾਮ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਸਦੀਆਂ ਦੋ ਬੇਟੀਆਂ ਤੇ ਦੋ ਬੇਟੇ ਹਨ ਅਤੇ ਸਾਰਾ ਪਰਿਵਾਰ ਮੰਗਤ ਰਾਮ 'ਤੇ ਹੀ ਨਿਰਭਰ ਸੀ।
Publish Date: Thu, 05 Mar 2026 08:25 AM (IST)
Updated Date: Thu, 05 Mar 2026 08:30 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਬੁੱਧਵਾਰ ਨੂੰ ਕਲਾਨੌਰ ਗੁਰਦਾਸਪੁਰ ਨੈਸ਼ਨਲ ਹਾਈਵੇ 354'ਤੇ ਪੈਂਦੇ ਅੱਡਾ ਗੋਸਲ ਦੇ ਨਜ਼ਦੀਕ ਮੇਲਾ ਚੋਲਾ ਸਾਹਿਬ ਵੇਖਣ ਆਏ ਪਿੰਡ ਛੋਟੇਪੁਰ ਦੇ ਨੌਜਵਾਨ ਦਾ ਮੋਟਰਸਾਈਕਲ ਤੇ ਟਰਾਲੀ ਦਰਮਿਆਨ ਹਾਦਸਾ ਵਾਪਰਨ 'ਤੇ ਮੰਗਤ ਰਾਮ ਦੀ ਮੌਤ ਹੋ ਗਈ। ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਪੁਲਿਸ ਥਾਣਾ ਕਲਾਨੌਰ ਅਤੇ ਸੜਕ ਸੁਰੱਖਿਆ ਫੋਰਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਤ ਰਾਮ (40)ਪੁੱਤਰ ਤੇਜਾ ਰਾਮ ਵਾਸੀ ਛੋਟੇਪੁਰ ਮੋਟਰਸਾਈਕਲ ਤੇ ਸਵਾਰ ਹੋ ਕੇ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ ਦਰਸ਼ਨ ਕਰਨ ਲਈ ਜਾ ਰਿਹਾ ਸੀ ਕਿ ਨੈਸ਼ਨਲ ਹਾਈਵੇ 'ਤੇ ਪੈਂਦੇ ਅੱਡਾ ਗੋਸਲ ਦੀ ਨਜ਼ਦੀਕੀ ਮੋਟਰਸਾਈਕਲ ਤੇ ਟਰਾਲੀ ਦੀ ਟੱਕਰ ਹੋ ਗਈ ਜਿਸ ਵਿੱਚ ਨੌਜਵਾਨ ਮੰਗਤ ਰਾਮ ਦੀ ਮੌਤ ਹੋ ਗਈ। ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਏਐਸਆਈ ਕਸ਼ਮੀਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਾਂ ਦੇ ਬਿਆਨਾਂ ਤਹਿਤ ਅਗਲੀ ਕਾਰਵਾਈ ਕੀਤੀ ਜਾਵੇਗੀ। ਇੱਥੇ ਦੱਸਣਯੋਗ ਹੈ ਕਿ ਮੰਗਤ ਰਾਮ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਸਦੀਆਂ ਦੋ ਬੇਟੀਆਂ ਤੇ ਦੋ ਬੇਟੇ ਹਨ ਅਤੇ ਸਾਰਾ ਪਰਿਵਾਰ ਮੰਗਤ ਰਾਮ 'ਤੇ ਹੀ ਨਿਰਭਰ ਸੀ।