ਅੰਮ੍ਰਿਤ ਕਲਸੀਨੇ ਸਾਥੀਆਂ ਸਮੇਤ ਅਧਿਕਾਰੀਆਂ ਨੂੰ ਦਿੱਤੇ ਨਾਮਜ਼ਦਗੀ ਪੱਤਰ
ਵਿਧਾਇਕ ਕਲਸੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਾਰੀਆਂ ਵਾਰਡਾਂ ’ਚ ਜਿੱਤ ਹਾਸਲ ਕਰੇਗੀ : ਅੰਮ੍ਰਿਤ ਕਲਸੀ
Publish Date: Sat, 16 May 2026 06:45 PM (IST)
Updated Date: Sun, 17 May 2026 04:10 AM (IST)
ਬਟਾਲਾ: ਅੱਜ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ ਵਲੋਂ ਆਪਣੇ ਸਾਥੀਆਂ ਸਮੇਤ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਅਧਿਕਾਰੀਆਂ ਨੂੰ ਦਿੱਤੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਅੰਮ੍ਰਿਤ ਕਲਸੀ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਅਧਿਕਾਰੀਆਂ ਨੂੰ ਜਮਾ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਾਰੀਆਂ ਵਾਰਡਾਂ ’ਚ ਇਕਤਰਫਾ ਜਿੱਤ ਦਰਜ ਕਰਕੇ ਨਗਰ ਨਿਗਮ ਬਟਾਲਾ ’ਚ ਆਪਣਾ ਮੇਅਰ ਬਣਾਏਗੀ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿਛਲੇ 4 ਸਾਲਾਂ ਦੇ ਦੌਰਾਨ ਬਟਾਲਾ ਸ਼ਹਿਰ ’ਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਵਿਧਾਇਕ ਕਲਸੀ ਵਲੋਂ ਕਰਵਾਏ ਗਏ ਵਿਕਾਸ ਕਾਰਜ ਦਿਖਾਈ ਵੀ ਦੇ ਰਹੇ ਹਨ ਜਦਕਿ ਵਿਰੋਧੀ ਪਾਰਟੀਆਂ ਨੇ ਸਿਰਫ ਬਿਆਨਬਾਜ਼ੀ ਕਰਕੇ ਹੀ ਆਪਣਾ ਸਮਾਂ ਬਤੀਤ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ’ਚ ਕੋਈ ਅੰਤਰ ਨਹੀਂ ਹੈ ਅਤੇ ਅੱਜ ਤਕ ਜੋ ਵੀ ਵਾਅਦੇ ‘ਆਪ’ ਵਲੋਂ ਲੋਕਾਂ ਨਾਲ ਕੀਤੇ ਗਏ ਹਨ, ਉਨ੍ਹਾਂ ਨੂੰ ਹਰ ਹਾਲ ’ਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਜੋ ਸ਼ਹਿਰ ਦਾ ਵਿਕਾਸ ਹੋਰ ਵੀ ਤੇਜੀ ਨਾਲ ਹੋ ਸਕੇ।