ਮੰਦਭਾਗੀ ਘਟਨਾ: ਕਿਸਾਨ ਨੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਮਾਰੀ ਗੋਲੀ, ਇਲਾਕੇ 'ਚ ਸੋਗ ਦੀ ਲਹਿਰ
ਥਾਣਾ ਕਿਲਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਭਾਗੋਵਾਲ ਵਿਖੇ ਇੱਕ ਕਿਸਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (57) ਪੁੱਤਰ ਦਲਬੀਰ ਸਿੰਘ ਵਾਸੀ ਭਾਗੋਵਾਲ ਪੱਤੀ ਖਾਸਾ ਜੋ ਕਿ ਪਹਿਲਾਂ ਸੀਆਈਐੱਸਐਫ ਵਿੱਚ ਨੌਕਰੀ ਕਰਦਾ ਸੀ, ਕੁਝ ਸਮਾਂ ਪਹਿਲਾਂ ਹੀ ਉਸਨੇ ਨੌਕਰੀ ਛੱਡ ਦਿੱਤੀ ਸੀ ਅਤੇ ਪਿੰਡ ਵਿੱਚ ਹੀ ਆਪਣੀ ਖੇਤੀਬਾੜੀ ਦਾ ਕੰਮ ਕਰਨ ਲੱਗਾ।
Publish Date: Wed, 20 May 2026 10:13 AM (IST)
Updated Date: Wed, 20 May 2026 10:14 AM (IST)

ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਥਾਣਾ ਕਿਲਾ ਲਾਲ ਸਿੰਘ ਦੇ ਅਧੀਨ ਆਉਂਦੇ ਪਿੰਡ ਭਾਗੋਵਾਲ ਵਿਖੇ ਇੱਕ ਕਿਸਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (57) ਪੁੱਤਰ ਦਲਬੀਰ ਸਿੰਘ ਵਾਸੀ ਭਾਗੋਵਾਲ ਪੱਤੀ ਖਾਸਾ ਜੋ ਕਿ ਪਹਿਲਾਂ ਸੀਆਈਐੱਸਐਫ ਵਿੱਚ ਨੌਕਰੀ ਕਰਦਾ ਸੀ, ਕੁਝ ਸਮਾਂ ਪਹਿਲਾਂ ਹੀ ਉਸਨੇ ਨੌਕਰੀ ਛੱਡ ਦਿੱਤੀ ਸੀ ਅਤੇ ਪਿੰਡ ਵਿੱਚ ਹੀ ਆਪਣੀ ਖੇਤੀਬਾੜੀ ਦਾ ਕੰਮ ਕਰਨ ਲੱਗਾ।
ਅੱਜ ਦੁਪਹਿਰ ਕਰੀਬ 2 ਵਜੇ ਉਹ ਆਪਣੀ ਐਕਟੀਵਾ ’ਤੇ ਸਵਾਰ ਹੋ ਕੇ ਘਰੋਂ ਆਪਣੇ ਖੇਤਾਂ ਵੱਲ ਨੂੰ ਗਿਆ ਅਤੇ ਉੱਥੇ ਜਾ ਆਪਣੀ ਸਕੂਟਰੀ ਤੇ ਬੈਠ ਕੇ ਹੀ ਉਸ ਵੱਲੋਂ ਆਪਣੀ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਲਈ ਗਈ। ਗੋਲੀ ਦੀ ਆਵਾਜ਼ ਸੁਣ ਕੇ ਆਸ ਪਾਸ ਕੰਮ ਕਰ ਰਹੇ ਖੇਤਾਂ ਵਿੱਚੋਂ ਲੋਕਾਂ ਵੱਲੋਂ ਜਾ ਕੇ ਦੇਖਿਆ ਗਿਆ ਤਾਂ ਬਲਜਿੰਦਰ ਸਿੰਘ ਖੂਨ ਨਾਲ ਲੱਥਪੱਥ ਪਿਆ ਸੀ ਤੇ ਉਸਦੀ ਮੌਤ ਹੋ ਚੁੱਕੀ ਸੀ।
ਬਲਜਿੰਦਰ ਸਿੰਘ ਦਾ ਇੱਕ ਪੁੱਤਰ ਹਰਕੀਰਤ ਸਿੰਘ ਜੋ ਕਿ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਪੁੱਤਰੀ ਦਿਲਸ਼ਾਨ ਕੌਰ 12ਵੀਂ ਵਿੱਚ ਪੜ੍ਹ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਮੁਖੀ ਐੱਸਐੱਚਓ ਪ੍ਰਭਜੋਤ ਸਿੰਘ, ਏਐੱਸਆਈ ਇਕਬਾਲ ਸਿੰਘ, ਏਐੱਸਆਈ ਗੁਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮੌਕੇ ਤੋਂ ਲਾਇਸੈਂਸੀ ਰਿਵਾਲਵਰ ਅਤੇ ਚਾਰ ਰੌਂਦ ਬਰਾਮਦ ਕੀਤੇ ਅਤੇ ਇੱਕ ਖੋਲ ਵੀ ਉਥੋਂ ਕਬਜ਼ੇ ਵਿਚ ਲਿਆ ਗਿਆ। ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਬਟਾਲਾ ਹਸਪਤਾਲ ਵਿਖੇ ਭੇਜ ਦਿੱਤੀ ਗਈ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।