ਕੇਂਦਰੀ ਮੰਤਰੀ ਨੇ ਪਠਾਨਕੋਟ ’ਚ ਮਾਧੋਪੁਰ ਡੈਮ ਦਾ ਕੀਤਾ ਨਿਰੀਖਣ
ਕੇਂਦਰੀ ਮੰਤਰੀ ਨੇ ਪਠਾਨਕੋਟ ਵਿੱਚ ਮਾਧੋਪੁਰ ਡੈਮ ਦਾ ਕੀਤਾ ਨਿਰੀਖਣ
Publish Date: Sat, 27 Sep 2025 04:52 PM (IST)
Updated Date: Sun, 28 Sep 2025 04:00 AM (IST)
ਅੰਕੁਰ ਮਹਾਜਨ, ਪੰਜਾਬੀ ਜਾਗਰਣ, ਪਠਾਨਕੋਟ ਕੈਂਟ : ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਮਾਧੋਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਪਹਿਲਾਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬੁੱਤ ਤੇ ਫੁੱਲ ਭੇਟ ਕੀਤੇ। ਇਸ ਦੌਰੇ ਤੋਂ ਬਾਅਦ ਉਨ੍ਹਾਂ ਨੇ ਮਾਧੋਪੁਰ ਹੈਂਡਲ |ਤੇ ਟੁੱਟੇ ਡੈਮ ਦਾ ਨਿਰੀਖਣ ਕੀਤਾ। ਡੀਸੀ ਪਠਾਨਕੋਟ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਉਨ੍ਹਾਂ ਨੇ ਸਥਿਤੀ ਦਾ ਚੰਗੀ ਤਰ੍ਹਾਂ ਮੁਆਇਨਾ ਕੀਤਾ ਅਤੇ ਜ਼ਰੂਰੀ ਕਦਮਾਂ ’ਤੇ ਚਰਚਾ ਕੀਤੀ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਵਿਧਾਇਕ ਦਿਨੇਸ਼ ਸਿੰਘ ਬੱਬੂ, ਭਾਜਪਾ ਸੂਬਾ ਸਕੱਤਰ ਰਾਕੇਸ਼ ਸ਼ਰਮਾ ਅਤੇ ਕਈ ਹੋਰ ਭਾਜਪਾ ਆਗੂ ਅਤੇ ਵਰਕਰ ਵੀ ਦੌਰੇ ਦੌਰਾਨ ਮੌਜੂਦ ਸਨ।