ਯੂਪੀਐੱਸਸੀ ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਦਾ ਸਨਮਾਨ
ਵਾਇਸ ਆਫ਼ ਬਟਾਲਾ ਨੇ ਯੂਪੀਐਸਸੀ. ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਦਾ ਵਿਸ਼ੇਸ਼ ਸਨਮਾਨ ਕਰ ਹਿੱਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ
Publish Date: Tue, 28 Apr 2026 05:06 PM (IST)
Updated Date: Wed, 29 Apr 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਵਾਇਸ ਆਫ਼ ਬਟਾਲਾ ਵਲੋਂ ਯੂਪੀਐਸਸੀ 2026 ਪ੍ਰੀਖਿਆ ਪਾਸ ਕਰਨ ਵਾਲੇ ਅਸੀਮ ਮਹਾਜਨ ਨੂੰ ਸਨਮਾਨਿਤ ਕਰਨ ਲਈ ਬਟਾਲਾ ਕਲੱਬ ਵਿਖੇ ਵਿਸ਼ੇਸ ਸਨਮਾਨ ਸਮਾਰੋਹ ਪ੍ਰਧਾਨ ਡਾ. ਲਖਬੀਰ ਸਿੰਘ ਭਾਗੋਵਾਲੀਆ ਅਤੇ ਪ੍ਰੋਜੈਕਟ ਇੰਚਾਰਜ ਜੋਗਿੰਦਰ ਅੰਗੂਰਾਲਾ ਦੀ ਸਾਂਝੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਆਪ ਦੇ ਕਾਰਜਕਾਰੀ ਪ੍ਰਧਾਨ ਅਮਨਸੇਰ ਸਿੰਘ ਸ਼ੈਰੀ ਕਲਸੀ ਨੇ ਸ਼ਿਰਕਤ ਕੀਤੀ, ਜਦਕਿ ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਯਸ਼ਪਾਲ ਚੌਹਾਨ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਅਸੀਮ ਮਹਾਜਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਸੀਮ ਵਰਗੇ ਨੌਜਵਾਨ ਆਪਣੇ ਇਲਾਕੇ ਦਾ ਮਾਣ ਹੁੰਦੇ ਹਨ ਤੇ ਲੋਕ ਸੇਵਾ ਦੇ ਖੇਤਰ ਵਿਚ ਜਾ ਕੇ ਸਮਾਜ ਤੇ ਦੇਸ਼ ਲਈ ਵੱਡਾ ਯੋਗਦਾਨ ਪਾਉਂਦੇ ਹਨ।
ਪ੍ਰਧਾਨ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਕਿਹਾ ਕਿ ਅਸੀਮ ਮਹਾਜਨ ਨੇ ਦੇਸ ਦਾ ਸਰਵਉੱਚ ਇਮਤਿਹਾਨ ਪਾਸ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਬਟਾਲਾ ਵਰਗੇ ਛੋਟੇ ਸ਼ਹਿਰ ਦੇ ਸਕੂਲਾਂ ਵਿਚ ਪੜ੍ਹ ਕੇ ਅਤੇ ਗਲੀਆਂ ਵਿਚ ਖੇਡ ਕੇ ਵੀ ਦੇਸ਼ ਦੀ ਸੇਵਾ ਕੀਤੀ ਜਾ ਸਕਦੀ ਹੈ। ਸਮਾਗਮ ਦੌਰਾਨ ਅਸੀਮ ਮਹਾਜਨ ਨੇ ਬੋਲਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸ਼ਹਿਰ ਵਾਸੀ ਉਨ੍ਹਾਂ ਦੀ ਇਸ ਕਾਮਯਾਬੀ ਨੂੰ ਆਪਣਾ ਮਾਣ ਸਮਝ ਰਹੇ ਹਨ। ਸਨਮਾਨ ਸਮਾਰੋਹ ਦੇ ਆਖੀਰ ਵਿਚ ਅਸੀਮ ਮਹਾਜਨ ਨੂੰ ਵੁਆਇਸ ਆਫ ਬਟਾਲਾ ਸੰਸਥਾ ਵਲੋਂ ਡਾ. ਭਾਗੋਵਾਲੀਆ ਆਦਿ ਨੇ ਸਨਮਾਨ ਚਿੰਨ੍ਹ ਦੇ ਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸੰਸਥਾ ਦਾ ਇਸ ਸਨਮਾਨ ਲਈ ਧੰਨਵਾਦ ਕੀਤਾ। ਸੰਸਥਾ ਦੇ ਨੁਮਾਇੰਦਿਆਂ ਗੁਰਭਿੰਦਰ ਸਿੰਘ ਲਾਡੇਸ਼ਾਹ, ਡਾ. ਰਛਪਾਲ ਸਿੰਘ, ਪ੍ਰੋ. ਜਸਬੀਰ ਸਿੰਘ, ਮਾਸਟਰ ਜੋਗਿੰਦਰ ਸਿੰਘ ਅਚਲੀ ਗੇਟ ਅਤੇ ਹੋਰ ਮੈਂਬਰਾਂ ਨੇ ਅਹਿਮ ਭੂਮਿਕਾ ਨਿਭਾਈ।