ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ
ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਨਿੱਘੀ ਵਿਦਾਇਗੀ
Publish Date: Fri, 01 May 2026 03:19 PM (IST)
Updated Date: Fri, 01 May 2026 03:20 PM (IST)
ਵਿਜੈ ਥਾਪਰ, ਪੰਜਾਬੀ ਜਾਗਰਣ ਬਟਾਲਾ : ਥਾਣਾ ਸਿਵਲ ਲਾਈਨ ਬਟਾਲਾ ’ਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਉਂਦੇ ਆ ਰਹੇ ਪੁਲਿਸ ਅਧਿਕਾਰੀ ਇੰਸਪੈਕਟਰ ਮਨੋਹਰ ਲਾਲ, ਏਐੱਸਆਈ ਸੁਖਰਾਜ ਸਿੰਘ ਅਤੇ ਏਐੱਸਆਈ ਨਿਰਮਲ ਸਿੰਘ ਨੂੰ ਡੀਐੱਸਪੀ ਸਿਟੀ ਸੁਖਇੰਦਰ ਸਿੰਘ ਅਤੇ ਐੱਸਐੱਚਓ ਸਿਵਲ ਲਾਈਨ ਗੁਰਮੀਤ ਸਿੰਘ ਤੇ ਮੁੱਖ ਮੁਨਸ਼ੀ ਸ਼ਮਸ਼ੇਰ ਸਿੰਘ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਡੀਐੱਸਪੀ ਸੁਖਇੰਦਰ ਸਿੰਘ ਅਤੇ ਐੱਸਐੱਚਓ ਗੁਰਮੀਤ ਸਿੰਘ ਨੇ ਕਿਹਾ ਕਿ ਉਕਤ ਤਿੰਨੋਂ ਪੁਲਿਸ ਅਧਿਕਾਰੀਆਂ ਦੇ ਅੱਜ ਸੇਵਾ ਮੁਕਤ ਹੋਣ ’ਤੇ ਥਾਣੇ ਦੇ ਸਟਾਫ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ ਹੈ ਤੇ ਇਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਤੇ ਮੁਲਾਜ਼ਮ ਲੋਕਾਂ ਦੀ ਸੇਵਾ ਲਈ ਦਿਨ ਰਾਤ ਡਿਊਟੀ ਕਰ ਰਹੇ ਹਨ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਸੇਵਾ ਮੁਕਤ ਹੋਏ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਏਐੱਸਆਈ ਸੁਖਦੇਵ ਸਿੰਘ ਤੇ ਮੁਨਸ਼ੀ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।