ਸਾਨੂੰ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤੱਤਪਰ ਰਹਿਣਾ ਚਾਹੀਦਾ : ਲਾਡੀ
ਸਾਨੂੰ ਹਮੇਸ਼ਾ ਲੋੜਵੰਦ ਲੋਕਾਂ ਦੀ ਮਦਦ ਲਈ ਤੱਤਪਰ ਰਹਿਣਾ ਚਾਹੀਦਾ ਹੈ : ਬਲਵਿੰਦਰ ਲਾਡੀ
Publish Date: Sun, 22 Mar 2026 06:00 PM (IST)
Updated Date: Sun, 22 Mar 2026 06:04 PM (IST)

ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਸਹਿਯੋਗ ਨਾਲ ਅਮਨਦੀਪ ਮੈਡੀਸਿਟੀ ਹਸਪਤਾਲ ਅੰਮ੍ਰਿਤਸਰ ਵੱਲੋਂ ਬਾਈਪਾਸ ਬਟਾਲਾ ਵਿਖੇ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ, ਜਿਸ ਵਿਚ ਲੋਕਾਂ ਨੂੰ ਮੁੱਢਲੀ ਸਹਾਇਤਾ ਤੇ ਸੀਪੀਆਰ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿਚ ਅਮਨਦੀਪ ਮੈਡੀਸਿਟੀ ਹਸਪਤਾਲ ਦੇ ਕਾਰਪੋਰੇਟ ਹੈੱਡ ਡਾ. ਅਤੁਲ ਸ਼ਰਮਾ, ਡਾ. ਗਜ਼ਲਪ੍ਰੀਤ ਸਿੰਘ, ਮਾਰਕੀਟਿੰਗ ਵਿਭਾਗ ਤੋਂ ਗੀਤਾ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਰੇਸ਼ ਮਹਾਜਨ, ਸ਼ੰਮੀ ਕੁਮਾਰ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਡਾਕਟਰਾਂ ਨੇ ਲੋਕਾਂ ਨੂੰ ਮੁੱਢਲੀ ਸਹਾਇਤਾ ਤੇ ਸੀਪੀਆਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਅਤੁਲ ਸ਼ਰਮਾ ਤੇ ਡਾ. ਗਜ਼ਲਪ੍ਰੀਤ ਸਿੰਘ ਨੇ ਸਾਂਝੇ ਤੌਰ ’ਤੇ ਕਿਹਾ ਕਿ ਜਦੋਂ ਕੋਈ ਹਾਦਸਾ ਵਾਪਰਦਾ ਹੈ ਜਾਂ ਕਿਸੇ ਨੂੰ ਦਿਲ ਦਾ ਦੌਰਾ ਪੈਂਦਾ ਹੈ, ਤਾਂ ਜ਼ਿਆਦਾਤਰ ਲੋਕ ਇਸ ਗੱਲ ਤੋਂ ਅਣਜਾਣ ਹੁੰਦੇ ਹਨ ਕਿ ਪੀੜਤ ਦੀ ਜਾਨ ਕਿਵੇਂ ਬਚਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਸਥਿਤੀ ਵਿਚ ਅਸੀਂ ਮਰੀਜ਼ ਨੂੰ ਹਸਪਤਾਲ ਲਿਜਾਣ ਤੋਂ ਪਹਿਲਾਂ ਮੁੱਢਲੀ ਸਹਾਇਤਾ, ਫਸਟ ਏਡ ਤੇ ਸੀਪੀਆਰ ਦੇ ਕੇ ਉਸਦੀ ਜਾਨ ਬਚਾ ਸਕਦੇ ਹਾਂ। ਇਸ ਮੌਕੇ ਸਾਬਕਾ ਵਿਧਾਇਕ ਲਾਡੀ ਨੇ ਕਿਹਾ ਕਿ ਸਾਨੂੰ ਗੁਰੂਆਂ ਦੁਆਰਾ ਦਰਸਾਏ ਮਾਰਗ ’ਤੇ ਚੱਲਦੇ ਹੋਏ ਲੋੜਵੰਦਾਂ ਦੀ ਸੇਵਾ ਕਰਨ ਲਈ ਹਮੇਸ਼ਾ ਤਤਪੱਰ ਰਹਿਣਾ ਚਾਹੀਦਾ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਤੇਜਪਾਲ ਸਿੰਘ, ਜਰਨੈਲ ਸਿੰਘ, ਤਜਿੰਦਰ ਸਿੰਘ, ਰਜਿੰਦਰ ਸਿੰਘ, ਬਿਕਰਮਜੀਤ ਸਿੰਘ, ਕਰਨਦੀਪ ਸਿੰਘ, ਗੁਰਦੇਵ ਸਿੰਘ, ਪਲਵਿੰਦਰ ਸਿੰਘ, ਗੁਰਮੇਜ ਸਿੰਘ, ਜਤਿੰਦਰ ਸਿੰਘ, ਮਨਜੀਤ ਸਿੰਘ, ਜਸਬੀਰ ਸਿੰਘ, ਕੁਲਦੀਪ ਕੁਮਾਰ, ਕ੍ਰਿਸ਼ਨ ਸ਼ਰਮਾ, ਅਵਤਾਰ ਸਿੰਘ, ਰਾਜ ਮੋਹਨ ਸ਼ਰਮਾ, ਤਰੁਣ, ਸੰਦੀਪ ਸਿੰਘ, ਸੰਨੀ, ਸੁਖਦੇਵ ਸਿੰਘ, ਲਾਲ ਆਦਿ ਹਾਜ਼ਰ ਸਨ।