ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵਾਂਗੇ : ਕਿਸਾਨ ਆਗੂ
ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਵਾਂਗੇ : ਕਿਸਾਨ ਆਗੂ
Publish Date: Sat, 02 May 2026 03:58 PM (IST)
Updated Date: Sun, 03 May 2026 04:03 AM (IST)

ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ੋਨ ਬੁਰਜ ਸਾਹਿਬ ਦੇ ਪਿੰਡ ਧਾਲੀਵਾਲ ਕਲਾਂ ਵਿੱਚ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਕਮੇਟੀ ਪ੍ਰਧਾਨ ਗੁਰਦੀਪ ਸਿੰਘ, ਬੀਬੀ ਪ੍ਰਧਾਨ ਬਲਵਿੰਦਰ ਕੌਰ ਤੇ ਹੋਰ ਕਮੇਟੀ ਮੈਂਬਰਾਂ ਨੇ ਕੀਤੀ। ਮੀਟਿੰਗ ਦੌਰਾਨ ਪਿੰਡ ਦੇ ਹਿਸਾਬ-ਕਿਤਾਬ, ਫੰਡ ਅਤੇ ਆਉਣ ਵਾਲੇ ਸੰਘਰਸ਼ਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਚਿੱਪ ਵਾਲੇ ਮੀਟਰਾਂ ਮੁੱਦੇ ‘ਤੇ ਵੀ ਖੁੱਲ੍ਹ ਕੇ ਗੱਲ ਕੀਤੀ। ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹ ਪਿੰਡਾਂ ਵਿੱਚ ਚਿੱਪ ਵਾਲੇ ਮੀਟਰ ਨਹੀਂ ਲੱਗਣ ਦੇਣਗੇ। ਉਨ੍ਹਾਂ ਕਿਹਾ ਕਿ ਜਿਹੜੇ ਮੀਟਰ ਲੱਗੇ ਹੋਏ ਹਨ, ਉਨ੍ਹਾਂ ਨੂੰ ਲਾਹ ਕੇ ਜਮ੍ਹਾਂ ਕਰਵਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਦੋ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਸਾਦੇ ਮੀਟਰ ਲਾ ਕੇ ਬਿੱਲ ਕੀਤੇ ਜਾਣ। ਇਸ ਨਾਲ ਹਰ ਵਰਗ ਨੂੰ ਨਿਰਵਿਘਨ ਬਿਜਲੀ ਮਿਲ ਸਕੇਗੀ ਅਤੇ ਬਿਜਲੀ ਮਹਿਕਮੇ ਦੀ ਬੱਚਤ ਵੀ ਹੋ ਸਕੇਗੀ। ਆਗੂਆਂ ਨੇ ਸਰਕਾਰ ਨੂੰ ਇਹ ਵੀ ਬੇਨਤੀ ਕੀਤੀ ਕਿ ਸਰਕਾਰੀ ਬਿਜਲੀ ਮਹਿਕਮੇ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਹੱਲ ਕੀਤੀਆਂ ਜਾਣ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਵਿੱਚ ਪ੍ਰਧਾਨ ਗੁਰਦੀਪ ਸਿੰਘ, ਬੀਬੀ ਬਲਵਿੰਦਰ ਕੌਰ, ਕਸ਼ਮੀਰ ਸਿੰਘ, ਮੇਜਰ ਸਿੰਘ, ਬੀਰ ਸਿੰਘ, ਹਰਚਰਨ ਸਿੰਘ, ਕਰਮਜੀਤ ਸਿੰਘ, ਸਰਵਨ ਸਿੰਘ, ਮਨਦੀਪ ਕੌਰ, ਰਜਵੰਤ ਕੌਰ, ਗੁਰਮੀਤ ਕੌਰ, ਕਾਜਲ, ਪ੍ਰੀਤੀ, ਰਾਜ, ਸਨਦੀਪ ਕੌਰ, ਹਰਜੀਤ ਸਿੰਘ, ਤੋਂਤੀ, ਧਰਮ ਕੌਰ, ਸਰਬਜੀਤ ਕੌਰ, ਭੋਲੀ, ਬੇਵੀ, ਸਨਦੀਪ ਕੌਰ, ਰਤਨ ਕੌਰ ਆਦਿ ਸ਼ਾਮਲ ਸਨ।