ਟਰੱਕ ਦੀ ਸਾਈਡ ਵੱਜਣ ਨਾਲ ਔਰਤ ਗੰਭੀਰ ਜ਼ਖਮੀ
ਟਰੱਕ ਦੀ ਸਾਈਡ ਵੱਜਣ ਨਾਲ ਔਰਤ ਗੰਭੀਰ ਜ਼ਖਮੀ
Publish Date: Mon, 24 Nov 2025 05:26 PM (IST)
Updated Date: Mon, 24 Nov 2025 05:28 PM (IST)
ਰਾਜਨ ਤ੍ਰੇਹਨ, ਪੰਜਾਬੀ ਜਾਗਰਣ ਬਟਾਲਾ : ਟਰੱਕ ਦੀ ਸਾਈਡ ਵੱਜਣ ਨਾਲ ਔਰਤ ਦੇ ਮੋਟਰਸਾਈਕਲ ਤੋਂ ਡਿੱਗਣ ਨਾਲ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ ਦੇ ਮੁਤਾਬਕ ਪਰਮਜੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਰਾਮਪੁਰਾ ਜ਼ਿਲ੍ਹਾ ਅੰਮ੍ਰਿਤਸਰ ਆਪਣੇ ਪਤੀ ਨਾਲ ਮੋਟਰਸਾਈਕਲ ’ਤੇ ਬੈਠ ਕੇ ਆ ਰਹੀ ਸੀ, ਜਦੋਂ ਇਹ ਸਥਾਨਕ ਬਾਈਪਾਸ ’ਤੇ ਪਹੁੰਚੇ ਤਾਂ ਇਕ ਟਰੱਕ ਦੀ ਮੋਟਰਸਾਈਕਲ ਨੂੰ ਸਾਈਡ ਵੱਜਣ ਨਾਲ ਅਚਾਨਕ ਮੋਟਰਸਾਈਲ ਬੇਕਾਬੂ ਹੋ ਗਿਆ, ਜਿਸਦੇ ਸਿੱਟੇ ਵਜੋਂ ਉਕਤ ਔਰਤ ਮੋਟਰਸਾਈਕਲ ਤੋਂ ਹੇਠਾਂ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਈ। ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਐਂਬੂਲੈਂਸ 108 ਦੇ ਮੁਲਾਜ਼ਮਾਂ ਨੇ ਉਕਤ ਔਰਤ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ।