3 ਕੇਸ ਦਰਜ, 5 ਮੁਲਜ਼ਮ ਗ੍ਰਿਫ਼ਤਾਰ
03 ਕੇਸ ਦਰਜ ਕਰ ਕੇ 05 ਮੁਲਜ਼ਮ ਗ੍ਰਿਫਤਾਰ
Publish Date: Sun, 12 Apr 2026 04:16 PM (IST)
Updated Date: Mon, 13 Apr 2026 04:02 AM (IST)
ਹਰਜੀਤ ਸਿੰਘ, ਪੰਜਾਬੀ ਜਾਗਰਣ, ਖਨੌਰੀ : ਐੱਸਐੱਸਪੀ ਸਰਤਾਜ ਸਿੰਘ ਚਾਹਲ ਵੱਲੋਂ ਦੱਸਿਆ ਗਿਆ ਕਿ ਸਬ ਡਿਵੀਜ਼ਨ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 6 ਅਪ੍ਰੈਲ ਤੋਂ 12 ਅਪ੍ਰੈਲ ਤਕ ਐੱਨਡੀਪੀਐੱਸ ਐਕਟ ਤਹਿਤ 3 ਮੁਕੱਦਮੇ ਦਰਜ ਕਰ ਕੇ 05 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਕੋਲੋਂ 23 ਗ੍ਰਾਮ ਹੋਰੋਰਿਨ/ਚਿੱਟਾ ਬਰਾਮਦ ਕਰਵਾਇਆ ਗਿਆ।
ਨਸ਼ੇ ਦੀ ਦਲਦਲ ਵਿੱਚ ਫਸੇ 1 ਵਿਅਕਤੀ ਨੂੰ ਨਸ਼ਾ ਛੁਡਾਊ ਕੇਂਦਰ ’ਚ ਦਾਖਲ ਕਰਵਾਇਆ ਗਿਆ ਤੇ 2 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ। ਵੱਖ-ਵੱਖ ਕੇਸਾਂ ’ਚ ਲੋੜੀਂਦੇ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 142 ਟਰੈਫਿਕ ਚਲਾਨ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 49 ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਗਈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।