06 ਮੁਕੱਦਮੇ ਦਰਜ, 08 ਮੁਲਜ਼ਮ ਗ੍ਰਿਫ਼ਤਾਰ
06 ਮੁਕੱਦਮੇ ਦਰਜ, 08 ਮੁਲਜ਼ਮ ਗ੍ਰਿਫਤਾਰ
Publish Date: Thu, 09 Apr 2026 05:51 PM (IST)
Updated Date: Fri, 10 Apr 2026 04:11 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਅਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 31 ਮਾਰਚ ਤੋ 6 ਅਪ੍ਰੈਲ ਤੱਕ ਡਰੱਗ ਦੇ 06 ਕੇਸ ਦਰਜ ਕਰ ਕੇ 08 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ 45 ਗ੍ਰਾਮ ਹੈਰੋਇਨ/ਚਿੱਟਾ, 04 ਕਿਲੋ 500 ਗ੍ਰਾਮ ਗਾਂਜਾ ਅਤੇ 05 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਜੁਰਮਾਂ ਤਹਿਤ 09 ਦੋਸ਼ੀਆ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 05 ਵਿਅਕਤੀਆਂ ਨੂੰ ਨਸ਼ੇ ਤੋਂ ਨਿਜਾਤ ਦਿਵਾਉਣ ਲਈ ਦਵਾਈ ਦਿਵਾਈ ਗਈ ਹੈ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 112 ਟਰੈਫਿਕ ਚਲਾਨ ਕੀਤੇ ਗਏ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 110 ਵਿਅਕਤੀਆਂ ਕਾਰਵਾਈ ਕੀਤੀ ਗਈ ਅਤੇ 04 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਤਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਨਸ਼ਿਆ ਸਬੰਧੀ ਪੁਲਿਸ ਨੂੰ ਸਮੇਂ ਸਿਰ ਸੂਚਨਾ ਦੇਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਇਤਲਾਹ ਮਿਲਣ ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।