ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵੱਲੋਂ ਰਾਸ਼ਨ ਵੰਡ ਸਮਾਰੋਹ ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਵੱਲੋਂ 127ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ
Publish Date: Sun, 25 Oct 2026 04:04 PM (IST)
Updated Date: Mon, 26 Oct 2026 04:01 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਹਿਮਦਗੜ੍ਹ : ਸਟੇਟ ਅਵਾਰਡੀ ਸੰਸਥਾ ‘ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ’ ਵੱਲੋਂ ਪ੍ਰਧਾਨ ਰਾਕੇਸ਼ ਗਰਗ ਦੀ ਯੋਗ ਅਗਵਾਈ ਹੇਠ 127ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਡੀਏਵੀ ਸਕੂਲ ਵਿਖੇ ਬੜੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ। ਇਸ ਪ੍ਰੇਰਨਾਦਾਇਕ ਸਮਾਗਮ ਵਿੱਚ ਸਮਾਜ ਸੇਵੀ ਰਾਜਿੰਦਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਰਜਿੰਦਰ ਗੋਇਲ ਨੇ ਕਲੱਬ ਦੇ ਨਿਸ਼ਕਾਮ ਸੇਵਾ ਕਾਰਜਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ, ਮੁੰਡੇ ਅਹਿਮਦਗੜ੍ਹ ਦੇ ਵੈਲਫੇਅਰ ਕਲੱਬ ਸਿਰਫ਼ ਇੱਕ ਸੰਸਥਾ ਨਹੀਂ, ਸਗੋਂ ਮਨੁੱਖਤਾ ਦੀ ਸੱਚੀ ਸੇਵਾ ਦਾ ਪ੍ਰਤੀਕ ਹੈ। ਲਗਾਤਾਰ 10 ਸਾਲਾਂ ਤੋਂ ਲੋੜਵੰਦਾਂ ਦੀ ਸੇਵਾ ਕਰਨਾ ਇੱਕ ਮਿਸਾਲੀ ਉਪਲਬਧੀ ਹੈ, ਜੋ ਪੂਰੇ ਸਮਾਜ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਸ਼ਨ ਵੰਡ ਦੇ ਨਾਲ-ਨਾਲ ਟਰਾਈ ਸਾਈਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕਰਨਾ ਅਤਿ ਸ਼ਲਾਘਾਯੋਗ ਕਦਮ ਹੈ। ਇਸ ਨਾਲ ਲੋੜਵੰਦਾਂ ਨੂੰ ਆਰਥਿਕ ਸਹਾਰਾ ਮਿਲਣ ਦੇ ਨਾਲ-ਨਾਲ ਆਤਮ-ਨਿਰਭਰ ਬਣਨ ਦੀ ਪ੍ਰੇਰਨਾ ਵੀ ਮਿਲਦੀ ਹੈ। ਉਨ੍ਹਾਂ ਨੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਦਾਨੀ ਸੱਜਣਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਹ ਭਲਾਈ ਕਾਰਜ ਜਾਰੀ ਰੱਖਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਤਕਸੀਮ ਕੀਤਾ ਗਿਆ। ਕਲੱਬ ਪ੍ਰਬੰਧਕਾਂ ਨੇ ਸਮੂਹ ਦਾਨੀ ਸੱਜਣਾਂ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਇਹ ਸੇਵਾ ਸਮਰਪਣ ਭਾਵ ਨਾਲ ਨਿਰੰਤਰ ਜਾਰੀ ਰਹੇਗੀ। ਇਸ ਖਾਸ ਮੌਕੇ ਪ੍ਰਧਾਨ ਰਾਕੇਸ਼ ਗਰਗ, ਅਰੁਣ ਵਰਮਾ, ਕਮਲ ਅਰੋੜਾ, ਵਿਸ਼ਾਲ ਸਿੰਗਲਾ, ਕੌਂਸਲਰ ਕਮਿੱਕਰ ਰਾਮ, ਮਾਸਟਰ ਮੇਜਰ ਸਿੰਘ, ਮਾਸਟਰ ਜਸਵੀਰ ਸਿੰਘ, ਨਵਾਬ ਟੇਲਰ, ਪ੍ਰੀਤ ਬੋਪਾਰਾਏ ਅਤੇ ਰੌਕੀ ਰਤਨ ਹਾਜ਼ਰ ਸਨ।