ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ :

ਡੀਸੀ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ 1376 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਸੀਜਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 4 ਲੱਖ 23 ਹਜ਼ਾਰ 931 ਮੀਟਰਕ ਟਨ ਝੋਨਾ ਪੁੱਜਣ ਦੀ ਆਸ ਹੈ। ਉਨ੍ਹਾਂ ਦੱਸਿਆ ਕਿ ਹੁਣ ਤੀਕ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 573 ਮੀਟਰਕ ਟਨ, ਮਾਰਕਫੈਡ ਵੱਲੋਂ 450 ਮੀਟਰਕ ਟਨ, ਪਨਸਪ ਵੱਲੋਂ 95 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 258 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।