ਮੈਡੀਕਲ ਚੈਕਅਪ ਕੈਂਪ ਦੌਰਾਨ 150 ਮਰੀਜ਼ਾਂ ਦੀ ਕੀਤੀ ਜਾਂਚ
ਮੈਡੀਕਲ ਚੈਕਅਪ ਕੈਂਪ ਦੌਰਾਨ 150 ਮਰੀਜ਼ਾਂ ਦੀ ਕੀਤੀ ਜਾਂਚ
Publish Date: Sun, 25 Oct 2026 05:01 PM (IST)
Updated Date: Sun, 25 Oct 2026 05:04 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਟਾਊਨ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਰਾਮ ਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਡੀਕਲ ਚੈੱਕਅਪ ਕੈਂਪ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਦੀ ਦੇਖ ਰੇਖ ਹੇਠ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਗਿਆ। ਕੈਂਪ ਦੌਰਾਨ ਵੱਖ-ਵੱਖ ਮਾਹਿਰ ਡਾ. ਸੁਰਿੰਦਰ ਕੁਮਾਰ, ਡਾ. ਅਵਨੀਤ ਸਿੰਘ ਸੇਤੀਆ, ਡਾ. ਕਾਤਿਆਨੀ ਗੋਇਲ, ਡਾ. ਗੁਰਲੀਨ ਕੌਰ, ਡਾ. ਲੋਵਿਸ਼ ਭਾਟੇਜਾ, ਡਾ. ਗੌਰਵ ਸ਼ਰਮਾ ਅਤੇ ਡਾ. ਪ੍ਰਿਯੰਕਾ ਸਿੰਘ ਸਮੇਤ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਵੱਲੋਂ 150 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨਾਂ ਨੂੰ ਦਵਾਈਆਂ ਮੁਫਤ ਵੰਡੀਆਂ ਗਈਆਂ। ਇਸ ਮੌਕੇ ਪ੍ਰਧਾਨ ਭਾਈ ਅਬਰਿੰਦਰ ਸਿੰਘ ਕੰਗ ਨੇ ਕਿਹਾ ਕਿ ਅਜਿਹੇ ਕੈਂਪ ਲੋੜਵੰਦ ਮਰੀਜ਼ਾਂ ਦੇ ਲਈ ਲਾਹੇਵੰਦ ਸਿੱਧ ਹੁੰਦੇ ਹਨ। ਇਸ ਮੌਕੇ ਉਨ੍ਹਾਂ ਵੱਲੋਂ ਡਾਕਟਰਾਂ ਦੀ ਟੀਮ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ ਸਬਰਵਾਲ, ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ, ਦਤਾਰ ਸਿੰਘ ਭਾਟੀਆ, ਮੈਨੇਜਰ ਰਮਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।