19 ਕੇਸ ਦਰਜ; 27 ਮੁਲਜ਼ਮ ਗ੍ਰਿਫ਼ਤਾਰ
19 ਕੇਸ ਦਰਜ; 27 ਮੁਲਜ਼ਮ ਗ੍ਰਿਫਤਾਰ
Publish Date: Sat, 21 Feb 2026 05:35 PM (IST)
Updated Date: Sun, 22 Feb 2026 04:07 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 14 ਫਰਵਰੀ ਤੋਂ 20 ਫਰਵਰੀ ਤੱਕ ਡਰੱਗ ਦੇ 15 ਮੁਕੱਦਮੇ ਦਰਜ ਕਰ ਕੇ 23 ਮੁਲਜ਼ਮਾਂ ਨੂੰ ਕਾਬੂ ਕਰ ਕੇ 62 ਗ੍ਰਾਮ ਹੈਰੋਇਨ, 125 ਗ੍ਰਾਮ ਸੁਲਫਾ ਗਾਂਜਾ, 10 ਗ੍ਰਾਮ ਨਸ਼ੀਲਾ ਪਾਊਡਰ, 220 ਨਸ਼ੀਲੇ ਟੀਕੇ ਤੇ 155 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 4 ਮੁਕੱਦਮੇ ਦਰਜ ਕਰ ਕੇ 04 ਮੁਲਜ਼ਮਾਂ ਨੂੰ ਕਾਬੂ ਕਰ ਕੇ 22.500 ਲੀਟਰ ਸ਼ਰਾਬ ਠੇਕਾ ਦੇਸੀ ਤੇ 22.500 ਲੀਟਰ ਸ਼ਰਾਬ ਨਾਜਾਇਜ਼ ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 2 ਮੁਕੱਦਮੇ ਦਰਜ ਕਰ ਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 01 ਪਿਸਟਲ, 01 ਦੇਸੀ ਕੱਟਾ, 01 ਖਾਲੀ ਖੋਲ੍ਹ ਤੇ 01 ਆਲਟੋ ਕਾਰ ਬ੍ਰਾਮਦ ਕਰਵਾਈ ਗਈ। ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 8000 ਰੁਪਏ ਬ੍ਰਾਮਦ ਕਰਵਾਏ ਗਏ। ਥਾਣਾ ਦਿੜ੍ਹਬਾ ਵੱਲੋਂ 01 ਨਸ਼ਾ ਤਸਕਰ ਦੀ 9,80,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ ਕਰਵਾਈ ਗਈ। ਥਾਣਾ ਸੰਗਰੂਰ ਦੇ ਖੇਤਰ ਵਿੱਚ ਲੁੱਟਾਂ-ਖੋਹਾਂ/ਚੋਰੀਆਂ ਕਰਨ ਵਾਲੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾ ਪਾਸੋਂ 01 ਮੋਬਾਇਲ ਫੋਨ ਬ੍ਰਾਮਦ ਕਰਵਾਇਆ ਗਿਆ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 36 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।