- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੂਨਕ ’ਚ 2 ਕੇਸ ਦਰਜ; 3 ਮੁਲਜ਼ਮ ਗ੍ਰਿਫਤਾਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਪਿੰਡਾਂ ਦੇ ਪਹਿਰੇਦਾਰ’ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 18 ਤੋਂ 25 ਅਕਤੂਬਰ ਤਕ 27 ਐੱਨਡੀਪੀਐਸ ਤਹਿਤ 2 ਮੁਕੱਦਮੇ ਦਰਜ ਕਰ ਕੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਾਇਆ ਗਿਆ ਹੈ। ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਵੱਖ-ਵੱਖ ਜੁਰਮਾਂ ਤਹਿਤ ਦਰਜ ਮੁਕਦਮਿਆਂ ਵਿੱਚ 06 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 12 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ 71 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 48 ਵਿਅਕਤੀਆਂ ਵਿਰੁੱਧ 172 ਬੀਐਨਐੱਸਐੱਸ ਤਹਿਤ ਕਾਰਵਾਈ ਕੀਤੀ ਗਈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।