- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਨਸ਼ਾ ਤਸਕਰ ਕਾਬੂ; 16 ਕਿੱਲੋ 364 ਗ੍ਰਾਮ ਅਫੀਮ ਅਤੇ 25 ਕਿੱਲੋ ਭੁੱਕੀ ਚੂਰਾ ਬਰਾਮਦ

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਵੱਡੀ ਮਾਤਰਾ ਚ ਨਸ਼ੇ ਦੀ ਸਪਲਾਈ/ਤਸਕਰੀ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 16 ਕਿੱਲੋ 364 ਗ੍ਰਾਮ ਅਫੀਮ ਸਮੇਤ ਕਾਰ ਅਤੇ 25 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤੀ ਗਈ। ਐੱਸਐੱਸਪੀ ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਐਸਪੀ (ਡੀ) ਪਲਵਿੰਦਰ ਚੀਮਾਂ ਦੀ ਨਿਗਰਾਨੀ ਹੇਠ ਡੀਐਸਪੀ ਹਰਸਿਮਰਨ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਗੁਲਾਬ ਸਿੰਘ ਮੁੱਖ ਅਫਸਰ ਥਾਣਾ ਲੌਂਗੋਵਾਲ ਤੇ ਕਾਉਂਟਰ ਇਨਟੈਲੀਜੈਂਸ ਯੂਨਿਟ ਅਤੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਇੰਚਾਰਜ ਚੌਂਕੀ ਬਡਰੁੱਖਾਂ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਤੇ ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਸੰਗਰੂਰ ਨੈਸ਼ਨਲ ਹਾਈਵੇਅ ਰੋਡ ਓਵਰ ਬ੍ਰਿਜ ਪਾਸ ਬਾਹੱਦ ਪਿੰਡ ਬਡਰੁੱਖਾਂ ਮੌਜੂਦ ਸੀ ਤਾਂ ਦੌਰਾਨੇ ਚੈਕਿੰਗ ਮੁਲਜ਼ਮ ਸਰਬਜੀਤ ਸਿੰਘ ਉਰਫ ਸਰਬਾ ਵਾਸੀ ਢਿੱਲੋਂ ਪੱਤੀ, ਠੀਕਰੀਵਾਲਾ, ਜ਼ਿਲ੍ਹਾ ਬਰਨਾਲਾ ਸਮੇਤ ਕਾਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 16 ਕਿੱਲੋ 364 ਗ੍ਰਾਮ ਅਫੀਮ ਬ੍ਰਾਮਦ ਕਰਵਾਈ ਗਈ। ਜਿਸਦੇ ਖਿਲਾਫ ਥਾਣਾ ਲੌਂਗੋਵਾਲ ਵਿੱਚ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਦੋਸ਼ੀ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ ਖਿਲਾਫ ਪਹਿਲਾਂ ਵੀ ਚਾਰ ਮਾਮਲੇ ਨਸ਼ਾ ਤਸਕਰੀ ਦੇ ਦਰਜ ਹਨ ਅਤੇ ਹੁਣ ਇਹ ਜਮਾਨਤ ਤੇ ਆਇਆ ਹੋਇਆ ਸੀ। ਇਸ ਤੋਂ ਇਲਾਵਾ ਥਾਣਾ ਚੀਮਾਂ ਦੇ ਏਰੀਆ ਵਿੱਚ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਸੀਆਈਏ ਸਮੇਤ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿੱਚ ਪਿੰਡ ਨਮੋਲ ਨੂੰ ਜਾਂਦੇ ਸਮੇਂ ਮੁਖਬਰ ਖਾਸ ਦੀ ਇਤਲਾਹ ਮਿਲਣ