ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ
ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ ਉਸਾਰੀਆਂ ਢਾਹੀਆਂ
Publish Date: Mon, 20 Apr 2026 06:23 PM (IST)
Updated Date: Tue, 21 Apr 2026 04:04 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੰਗਰੂਰ : ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡੀਐੱਸਪੀ ਮਾਨਵਜੀਤ ਸਿੰਘ ਦੀ ਅਗਵਾਈ ਹੇਠ ਐੱਸਐੱਚਓ ਦਰਸ਼ਨ ਸਿੰਘ ਤੇ ਭਾਰੀ ਪੁਲਿਸ ਫੋਰਸ ਵੱਲੋਂ 2 ਨਸ਼ਾ ਤਸਕਰਾਂ ਦੇ ਨਾਜਾਇਜ ਕਬਜਿਆਂ ਨੂੰ ਢਹਿ-ਢੇਰੀ ਕੀਤਾ ਗਿਆ। ਡੀਐੱਸਪੀ ਮਾਨਵਜੀਤ ਸਿੰਘ ਨੇ ਦੱਸਿਆ ਕਿ ਨਗਰ ਕੌਸਲ ਦੇ ਸਹਿਯੋਗ ਨਾਲ ਥਾਣਾ ਸਿਟੀ 1 ਤੇ ਥਾਣਾ ਸਿਟੀ 2 ਮਾਲੇਰਕੋਟਲਾ ਦੇ ਦੋ ਗੈਰ-ਕਾਨੂੰਨੀ ਜਾਇਦਾਦ ਤੇ ਕਾਰਵਾਈ ਕੀਤੀ ਗਈ। ਨਸ਼ਾ ਤਸਕਰੀ ਨਾਲ ਸਬੰਧਤ ਮੁਹੰਮਦ ਸ਼ਮਸ਼ਾਦ ਉਰਫ ਬੰਨਾ ਵਾਸੀ ਕਿਲ੍ਹਾ ਰਹਿਮਤਗੜ੍ਹ ਤੇ ਮੁਹੰਮਦ ਯਾਕੂਬ ਵਾਸੀ ਕੁਟੀ ਰੋਡ ਦੇੜਾਖੂਹ ਵੱਲੋਂ ਸਰਕਾਰੀ ਥਾਵਾਂ ’ਤੇ ਗੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਸੀ। ਇਸ ਲਈ ਸਿਵਲ ਪ੍ਰਸ਼ਾਸ਼ਨ ਨੇ ਪੁਲਿਸ ਵਿਭਾਗ ਨਾਲ ਮਿਲਕੇ ਇਨ੍ਹਾਂ ਅਣਅਧਿਕਾਰਤ ਕੀਤੀ ਉਸਾਰੀ ਨੂੰ ਢਹਿ-ਢੇਰੀ ਕੀਤਾ। ਉਨ੍ਹਾਂ ਦੱਸਿਆ ਕਿ ਕਾਨੂੰਨੀ ਰਿਕਾਰਡ ਮੁਤਾਬਿਕ ਇਨ੍ਹਾਂ ਵਿਅਕਤੀਆਂ ਤੇ ਨਸ਼ਾ ਤਸਕਰੀ ਦੇ ਮਾਮਲੇ ਵੀ ਦਰਜ ਹਨ ਜਿਨ੍ਹਾਂ ਵਿੱਚ ਮੁਹੰਮਦ ਯਾਕੂਬ ਤੇ 5 ਮਾਮਲੇ ਦਰਜ ਹਨ, ਜਦਕਿ ਮੁਹੰਮਦ ਸ਼ਮਸ਼ਾਦ ਉਰਫ ਬੰਨਾ ਖ਼ਿਲਾਫ਼ 2 ਮਾਮਲੇ ਦਰਜ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਗੈਰ-ਕਾਨੂੰਨੀ ਧੰਦੇ ਨੂੰ ਤੁਰੰਤ ਛੱਡ ਦੇਣ, ਨਹੀਂ ਤਾਂ ਭਵਿੱਖ ਵਿੱਚ ਉਨ੍ਹਾ ਖ਼ਿਲਾਫ਼ ਕਾਨੂੰਨ ਅਨੁਸਾਰ ਇਸੇ ਤਰ੍ਹਾਂ ਦੀ ਕੜੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।