23 ਮਾਮਲੇ ਦਰਜ; 26 ਕਥਿਤ ਮੁਲਜ਼ਮ ਗ੍ਰਿਫ਼ਤਾਰ
23 ਮਾਮਲੇ ਦਰਜ; 26 ਕਥਿਤ ਮੁਲਜ਼ਮ ਗ੍ਰਿਫਤਾਰ
Publish Date: Sat, 14 Mar 2026 04:45 PM (IST)
Updated Date: Sun, 15 Mar 2026 04:01 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 7 ਮਾਰਚ ਤੋਂ 13 ਮਾਰਚ ਤਕ ਡਰੱਗ ਦੇ 18 ਮੁਕੱਦਮੇ ਦਰਜ ਕਰ ਕੇ 21 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 103 ਗ੍ਰਾਮ ਹੈਰੋਇਨ, 11 ਕਿੱਲੋ ਭੁੱਕੀ , 150 ਗ੍ਰਾਮ ਸੁਲਫਾ/ਗਾਂਜਾ ਅਤੇ 290 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਵਾਈ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 5 ਮੁਕੱਦਮੇਂ ਦਰਜ ਕਰ ਕੇ 5 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ 40.500 ਲੀਟਰ ਸ਼ਰਾਬ ਠੇਕਾ ਦੇਸੀ, 22.500 ਲੀਟਰ ਸ਼ਰਾਬ ਨਾਜਾਇਜ਼, 9 ਲੀਟਰ ਸ਼ਰਾਬ ਅੰਗਰੇਜ਼ੀ ਤੇ 50 ਲੀਟਰ ਲਾਹਣ ਬਰਾਮਦ ਕਰਵਾਈ ਗਈ। ਇਸ ਅਰਸੇ ਦੌਰਾਨ 2 ਪੀਓਜ਼ (ਭਗੌੜੇ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਲਹਿਰਾ ਦੇ ਏਰੀਏ ਵਿਚ ਲੁੱਟਾਂ-ਖੋਹਾਂ/ਚੋਰੀਆਂ ਕਰਨ ਵਾਲੇ 2 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ 6 ਕੂਲਰ ਵਾਲੀਆ ਮੋਟਰਾਂ, 1 ਇਲੈੱਕਟ੍ਰੋਨਿਕ ਕਟਰ ਤੇ 70 ਫੁੱਟ ਤਾਰ ਬਰਾਮਦ ਕਰਵਾਈ ਗਈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 45 ਪਿੰਡਾਂ/ਸਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।