- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੌਰਾਨ ਉਸ ਨੇ ਕਥਿਤ ਤੌਰ ’ਤੇ ਹੱਥ ਵਿੱਚ ਨਸ਼ੇ ਦਾ ਟੀਕਾ ਲਗਾਇਆ, ਜਿਸ ਤੋਂ ਬਾਅਦ ਓਵਰਡੋਜ਼ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਅਜੇ ਕੁਆਰਾ ਸੀ।

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਨੇੜਲੇ ਪਿੰਡ ਬਾਦਸ਼ਾਹਪੁਰ ਵਿੱਚ ਐਤਵਾਰ ਦੇਰ ਸ਼ਾਮ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਲੋਕ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ।
ਬਾਦਸ਼ਾਹਪੁਰ ਚੌਕੀ ਦੇ ਏਐੱਸਆਈ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਦਿਆਲ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਦੇ ਬਿਆਨਾਂ ਅਨੁਸਾਰ ਉਸ ਦਾ ਪੁੱਤਰ ਮਾੜੀ ਸੰਗਤ ਵਿੱਚ ਪੈ ਕੇ ਚਿੱਟੇ ਦਾ ਨਸ਼ਾ ਕਰਨ ਲੱਗ ਪਿਆ ਸੀ। ਐਤਵਾਰ ਸ਼ਾਮ ਉਹ ਨੇੜਲੇ ਪਿੰਡ ਨਾਗਰੀ ਦੇ ਖੇਤਾਂ ਵਿੱਚ ਮੋਟਰ ’ਤੇ ਕੁਝ ਨੌਜਵਾਨਾਂ ਨਾਲ ਨਸ਼ਾ ਕਰ ਰਿਹਾ ਸੀ। ਇਸ ਦੌਰਾਨ ਉਸ ਨੇ ਕਥਿਤ ਤੌਰ ’ਤੇ ਹੱਥ ਵਿੱਚ ਨਸ਼ੇ ਦਾ ਟੀਕਾ ਲਗਾਇਆ, ਜਿਸ ਤੋਂ ਬਾਅਦ ਓਵਰਡੋਜ਼ ਕਾਰਨ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕੀਤੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ। ਮ੍ਰਿਤਕ ਅਜੇ ਕੁਆਰਾ ਸੀ।