- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੱਖਾਂ ਦਾ 25ਵਾਂ ਵਿਸ਼ਾਲ ਮੁਫ਼ਤ ਜਾਂਚ ਕੈਂਪ ਆਯੋਜਿਤ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਮਨੁੱਖਤਾ ਦੀ ਸੇਵਾ ਤੇ ਲੋੜਵੰਦ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਥਾਨਕ ਅੱਗਰਵਾਲ ਸਭਾ ਨਾਭਾ ਵਿਖੇ ਮਹੰਤ ਪ੍ਰਤਾਪ ਦਾਸ ਜੀ ਗੱਦੀਨਸ਼ੀਨ ਅਖਾੜਾ ਘਮੰਡਾ ਦਾਸ ਬੇਰੀ ਵਾਲਾ, ਅੰਮ੍ਰਿਤਸਰ ਵੱਲੋਂ 25ਵਾਂ ਵਿਸ਼ਾਲ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਮਲਕੀਤ ਸਿੰਘ ਐੱਮਡੀ ਮਲਕੀਤ ਕੰਬਾਈਨ ਨਾਭਾ ਨੇ ਕੀਤਾ। ਇਸ ਮੌਕੇ ਮਲਕੀਤ ਸਿੰਘ ਨੇ ਪ੍ਰਬੰਧਕਾਂ ਦੇ ਸਮਾਜ ਸੇਵੀ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਖਾਂ ਮਨੁੱਖੀ ਸਰੀਰ ਦਾ ਬੇਹੱਦ ਅਹਿਮ ਅੰਗ ਹਨ ਅਤੇ ਇਨ੍ਹਾਂ ਦੀ ਸਮੇਂ ਸਿਰ ਜਾਂਚ ਕਰਵਾਉਣੀ ਜ਼ਰੂਰੀ ਹੈ। ਆਰਥਿਕ ਤੰਗੀਆਂ ਕਾਰਨ ਕਈ ਲੋਕ ਅੱਖਾਂ ਦਾ ਇਲਾਜ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਹਨ। ਮਹੰਤ ਪ੍ਰਤਾਪ ਦਾਸ ਜੀ ਨੇ ਦੱਸਿਆ ਕਿ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੁੱਲ 175 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਦਿੱਤੀਆਂ ਗਈਆਂ ਅਤੇ ਜ਼ਰੂਰੀ ਮੈਡੀਕਲ ਟੈਸਟ ਵੀ ਮੁਫ਼ਤ ਕੀਤੇ ਗਏ। ਜਾਂਚ ਦੌਰਾਨ 8 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਦੀ ਲੋੜ ਪਾਈ ਗਈ, ਜਿਨ੍ਹਾਂ ਨੂੰ ਅਗਲੇ ਇਲਾਜ ਲਈ ਸੰਕਾਰਾ ਹਸਪਤਾਲ ਲੁਧਿਆਣਾ ਵਿਖੇ ਭੇਜਿਆ ਗਿਆ। ਇਸ ਮੌਕੇ ਭਾਜਪਾ ਕੌਂਸਲਰ ਯਾਦਵਿੰਦਰ ਸਿੰਘ ਯਾਦੂ ਅਤੇ ਅਗਰਵਾਲ ਸਭਾ ਦੇ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ 25ਵਾਂ ਕੈਂਪ ਲਗਾਇਆ ਜਾਣਾ ਸੰਸਥਾ ਦੀ ਸਮਾਜ ਸੇਵਾ ਪ੍ਰਤੀ ਨਿਰੰਤਰ ਵਚਨਬੱਧਤਾ ਦਾ ਪ੍ਰਤੀਕ ਹੈ। ਇਸ ਮੌਕੇ ਮਹਿਲਾ ਕੌਂਸਲਰ ਦੇ ਪਤੀ ਅਨਿਲ ਕੁਮਾਰ ਨੰਨੀ, ਕੌਂਸਲਰ ਗੁਰਸੇਵਕ ਸਿੰਘ ਗੋਲੂ, ਰਜਨੀਸ਼ ਕੁਮਾਰ ਸੋਨੂੰ, ਰਾਣਾ ਬੇਕਰੀ ਵਾਲੇ, ਭਾਜਪਾ ਆਗੂ ਬਰਿੰਦਰ ਬਿੱਟੂ, ਨਵਦੀਪ ਸਿੰਘ ਲਾਡੀ, ਧਰਮਿੰਦਰ ਸਿੰਘ ਕਲੇਰ, ਗੁਰਪ੍ਰੀਤ ਸਿੰਘ ਅਭੇਪਾਲ, ਡੀ.ਕੇ. ਬਾਂਗਾ, ਜੋਗਿੰਦਰ ਮੰਤੀ, ਵਿਕਰਮ ਰੱਬ, ਦੀਪਕ ਭਾਟੀਆ, ਗੁਰਤੇਜ ਸਿੰਘ ਤੇਜੀ, ਵਿਨੇ ਅਰੋੜਾ, ਨਿਤਿਨ ਬਿੰਦਰਾ, ਲਾਡੀ ਸੰਧੂ, ਗੁਰਪ੍ਰੀਤ ਸਿੰਘ ਸੰਧੂ, ਸਿਮਰ ਜੌਲੀ, ਗੌਤਮ ਸ਼ਰਮਾ ਆਦਿ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।