- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਫਤਿਹ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕਈ ਮੁਲਾਜ਼ਮਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਵਾਉਣਾ, ਗੈਰ-ਹਾਜ਼ਰੀਆਂ ਕਲੀਅਰ ਕਰਵਾਉਣਾ ਅਤੇ ਅਦਾਲਤ ਵਿੱਚ ਚੱਲ ਰਹੇ 12 ਪਟੀਸ਼ਨਰਾਂ ਦੇ ਮਾਮਲੇ ਵਿੱਚ ਰਿਪਲਾਈ ਪੇਸ਼ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਵੀ ਯੂਨੀਅਨ ਦੀਆਂ ਕਈ ਹੋਰ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।

ਪਰਗਟ ਸਿੰਘ, ਪਟਿਆਲਾ: ਪਾਵਰਕਾਮ ਨਾਲ ਸਬੰਧਿਤ 2600 ਐਪ੍ਰੈਂਟਿਸ ਲਾਈਨਮੈਨ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਫੁਹਾਰਾ ਚੌਕ ਜਾਮ ਕਰਕੇ ਸਰਕਾਰ ਅਤੇ ਪਾਵਰਕਾਮ ਪ੍ਰਬੰਧਕਾਂ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜਨਰਲ ਸਕੱਤਰ ਫਤਿਹ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕਈ ਮੁਲਾਜ਼ਮਾਂ ਦੀਆਂ ਰੁਕੀਆਂ ਹੋਈਆਂ ਤਨਖਾਹਾਂ ਜਾਰੀ ਕਰਵਾਉਣਾ, ਗੈਰ-ਹਾਜ਼ਰੀਆਂ ਕਲੀਅਰ ਕਰਵਾਉਣਾ ਅਤੇ ਅਦਾਲਤ ਵਿੱਚ ਚੱਲ ਰਹੇ 12 ਪਟੀਸ਼ਨਰਾਂ ਦੇ ਮਾਮਲੇ ਵਿੱਚ ਰਿਪਲਾਈ ਪੇਸ਼ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਵੀ ਯੂਨੀਅਨ ਦੀਆਂ ਕਈ ਹੋਰ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ।
ਪ੍ਰਦਰਸ਼ਨਕਾਰੀਆਂ ਵੱਲੋਂ ਕੁਝ ਸਮੇਂ ਲਈ ਫੁਹਾਰਾ ਚੌਕ ਜਾਮ ਕਰਨ ਤੋਂ ਬਾਅਦ ਮੁੜ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਧਰਨਾ ਲਗਾ ਕੇ ਸੜਕ ਜਾਮ ਕਰ ਦਿੱਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦ ਮੀਟਿੰਗ ਕਰਵਾ ਕੇ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਪਾਵਰਕਾਮ ਦੇ ਮੁੱਖ ਦਫ਼ਤਰ ਦਾ ਦੂਜਾ ਗੇਟ ਵੀ ਬੰਦ ਕਰਨ ਲਈ ਮਜਬੂਰ ਹੋਣਗੇ।
ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰਹੇਗਾ।