ਸਨੌਰ 'ਚ ਮਾਮੂਲੀ ਗੱਲ ਤੋਂ ਖੂਨੀ ਝੜਪ : ਗੱਡੀ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ 'ਚ 27 ਸਾਲਾ ਨੌਜਵਾਨ ਦਾ ਕਤਲ, ਇਲਾਕੇ 'ਚ ਫੈਲੀ ਸਨਸਨੀ
ਸਨੌਰ ਦੇ ਖਾਲਸਾ ਕਲੋਨੀ ਇਲਾਕੇ ਵਿਚ ਬੀਤੀ ਸ਼ਾਮ ਨੂੰ ਗੱਡੀ ਅੱਗੇ-ਪਿੱਛੇ ਕਰਨ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਭਿਆਨਕ ਰੂਪ ਧਾਰ ਲਿਆ। ਬਹਿਸ ਇੰਨੀ ਵਧ ਗਈ ਕਿ ਦੋ ਵਿਅਕਤੀਆਂ ਨੇ ਕਿਰਚਾਂ ਕੱਢ ਕੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਲਾਕੇ ਦੇ ਰਹਿਣ ਵਾਲੇ ਕਰੀਬ 25 ਸਾਲਾ ਜਸ਼ਨ ਵਿਰਕ ਦੇ ਮੌਕੇ 'ਤੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ। ਜਦੋਂ ਜਸ਼ਨ 'ਤੇ ਹਮਲਾ ਹੋ ਰਿਹਾ ਸੀ ਤਾਂ ਉਸਨੂੰ ਬਚਾਉਣ ਲਈ ਵਿਚ ਆਇਆ ਬਲਦੇਵ ਸਿੰਘ ਵੀ ਜ਼ਖਮੀ ਹੋ ਗਿਆ।
Publish Date: Tue, 11 Aug 2026 08:27 AM (IST)
Updated Date: Tue, 11 Aug 2026 08:28 AM (IST)
ਰਵਿੰਦਰ ਸਿੰਘ ਪੰਜੇਟਾ, ਪੰਜਾਬੀ ਜਾਗਰਣ, ਸਨੌਰ : ਸਨੌਰ ਦੇ ਖਾਲਸਾ ਕਲੋਨੀ ਇਲਾਕੇ ਵਿਚ ਬੀਤੀ ਸ਼ਾਮ ਨੂੰ ਗੱਡੀ ਅੱਗੇ-ਪਿੱਛੇ ਕਰਨ ਨੂੰ ਲੈ ਕੇ ਹੋਈ ਮਾਮੂਲੀ ਤਕਰਾਰ ਨੇ ਭਿਆਨਕ ਰੂਪ ਧਾਰ ਲਿਆ। ਬਹਿਸ ਇੰਨੀ ਵਧ ਗਈ ਕਿ ਦੋ ਵਿਅਕਤੀਆਂ ਨੇ ਕਿਰਚਾਂ ਕੱਢ ਕੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਇਲਾਕੇ ਦੇ ਰਹਿਣ ਵਾਲੇ ਕਰੀਬ 25 ਸਾਲਾ ਜਸ਼ਨ ਵਿਰਕ ਦੇ ਮੌਕੇ 'ਤੇ ਕਾਫ਼ੀ ਗੰਭੀਰ ਸੱਟਾਂ ਲੱਗੀਆਂ। ਜਦੋਂ ਜਸ਼ਨ 'ਤੇ ਹਮਲਾ ਹੋ ਰਿਹਾ ਸੀ ਤਾਂ ਉਸਨੂੰ ਬਚਾਉਣ ਲਈ ਵਿਚ ਆਇਆ ਬਲਦੇਵ ਸਿੰਘ ਵੀ ਜ਼ਖਮੀ ਹੋ ਗਿਆ।
ਘਟਨਾ ਤੋਂ ਬਾਅਦ ਇਲਾਕੇ ਵਿਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਤੁਰੰਤ ਦੋਵਾਂ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਰਜਿੰਦਰਾ ਹਸਪਤਾਲ, ਪਟਿਆਲਾ ਪਹੁੰਚਾਇਆ। ਇੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਜਸ਼ਨ ਵਿਰਕ ਨੂੰ ਮ੍ਰਿਤਕ ਐਲਾਨ ਦਿੱਤਾ। ਬਲਦੇਵ ਸਿੰਘ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ, ਪੂਰੀ ਵਾਰਦਾਤ ਇਲਾਕੇ ਵਿਚ ਲੱਗੇ CCTV ਕੈਮਰਿਆ ਵਿਚ ਕੈਦ ਹੋ ਗਈ ਹੈ। ਫੁਟੇਜ ਵਿਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਪਹਿਲਾਂ ਬਹਿਸ ਹੋਈ ਅਤੇ ਫਿਰ ਹਮਲਾਵਰਾਂ ਨੇ ਕਿਰਚਾਂ ਨਾਲ ਵਾਰ ਕੀਤੇ। ਪੁਲਿਸ ਨੇ ਫੁਟੇਜ ਆਪਣੇ ਕਬਜ਼ੇ ਵਿਚ ਲੈ ਲਈ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਵਿਚ ਜੁਟੀ ਹੋਈ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਖਾਲਸਾ ਕਲੋਨੀ ਅਤੇ ਆਸ-ਪਾਸ ਦੇ ਇਲਾਕੇ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ। ਥਾਣਾ ਸਨੌਰ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।