3 ਮੁਕੱਦਮੇ ਦਰਜ, 5 ਮੁਲਜ਼ਮ ਗ੍ਰਿਫ਼ਤਾਰ
3 ਮੁਕੱਦਮੇ ਦਰਜ, 5 ਮੁਲਜ਼ਮ ਗ੍ਰਿਫ਼ਤਾਰ
Publish Date: Sat, 04 Apr 2026 03:34 PM (IST)
Updated Date: Sun, 05 Apr 2026 03:58 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਿਵੀਜ਼ਨ ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਤੇ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 24 ਮਾਰਚ ਤੋਂ 30 ਮਾਰਚ ਤਕ ਡਰੱਗ ਦੇ 3 ਕੇਸ ਦਰਜ ਕਰ ਕੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 47 ਗ੍ਰਾਮ 34 ਮਿਲੀਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਆਬਕਾਰੀ ਐਕਟ ਤਹਿਤ ਵੀ 2 ਕੇਸ ਦਰਜ ਕਰ ਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 114 ਬੋਤਲਾਂ ਸ਼ਰਾਬ ਠੇਕਾ ਅੰਗਰੇਜ਼ੀ ਬ੍ਰਾਮਦ ਕਰਵਾਉਣ ਦੇ ਨਾਲ-ਨਾਲ ਚੋਰੀ ਦੇ ਦੋ ਕੇਸ ਟਰੇਸ ਕਰਦੇ ਹੋਏ 04 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਉਪਰੰਤ ਇੱਕ ਮੋਬਾਈਲ ਫੋਨ, 500 ਰੁਪਏ, 25 ਮੀਟਰ ਡੀਸੀ ਪਾਵਰ ਕੇਬਲ ਬ੍ਰਾਮਦ ਕਰਵਾਉਣ ਵਿੱਚ ਸਫਲਤਾ ਹਾਸਲ ਗਈ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ ਕਰੀਬ 133 ਟਰੈਫਿਕ ਚਲਾਣ ਕੀਤੇ ਗਏ ਹਨ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਇਤਲਾਹ ਮਿਲਣ ਤੇ ਫੌਰੀ ਕਾਨੂੰਨੀ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।