ਹਰਿੰਦਰ ਸ਼ਾਰਦਾ/ ਐੱਚਐੱਸਸੈਣੀ, ਪਟਿਆਲਾ : ਮੁੰਬਈ ਤੋਂ ਇਕੱਠੇ ਪਰਤੇ 4 ਵਿਅਕਤੀਆਂ 'ਚੋਂ ਰਾਜਪੁਰਾ ਨਾਲ ਸਬੰਧਤ ਤੀਜੇ ਵਿਅਕਤੀ ਦੀ ਵੀ ਰਿਪੋਰਟ ਪਾਜ਼ੇਟਿਵ ਆਈ ਹੈ, ਉੱਥੇ ਹੀ ਉੱਤਰ ਪ੍ਰਦੇਸ਼ ਤੋਂ ਕੰਬਾਈਨ ਦੇ ਨਾਲ ਵਾਪਸ ਆਏ ਖੇਤੀ ਕਾਮੇ ਦੀ ਵੀ ਬਿਨਾਂ ਲੱਛਣਾਂ ਦੇ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਤੋਂ ਇਲਾਵਾ ਬਲਾਕ ਕੌਲੀ ਅਧੀਨ ਕੰਮ ਕਰਦੀ ਇਕ ਆਸ਼ਾ ਵਰਕਰ ਵੀ ਜਾਂਚ ਦੌਰਾਨ ਕੋਰੋਨਾ ਪਾਜ਼ੇਟਿਵ ਪਾਈ ਗਈ। ਇਸ ਤੋਂ ਬਾਅਦ ਹਰਕਤ 'ਚ ਆਈਆਂ ਰੈਪਿਡ ਰਿਸਪਾਂਸ ਟੀਮਾਂ ਵੱਲੋਂ ਤਿੰਨਾਂ ਮਰੀਜ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਸ਼ਿਫਟ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਵੱਲੋਂ ਇਸ ਨਾਲ ਹੀ ਸੰਪਰਕ 'ਚ ਆਏ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਹਰੀਸ਼ ਮਲਹੋਤਰਾ ਵੱਲੋਂ ਕੀਤੀ ਗਈ ਹੈ। ਤਿੰਨ ਹੋਰ ਕੇਸ ਆਉਣ ਨਾਲ ਮਰੀਜ਼ਾਂ ਦੀ ਗਿਣਤੀ 111 ਹੋ ਗਈ ਹੈ।

Posted By: Sarabjeet Kaur