
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਿੰਦੂ ਸਮਾਜ ਲਈ 3 ਨਵੇਂ ਰੂਟ ਸ਼ਾਮਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸਫਾਬਾਦੀ ਗੇਟ ਨੇੜੇ ਲੱਕੜ ਮੰਡੀ ਸ਼੍ਰੀ ਹਨੂੰਮਾਨ ਮੰਦਰ ਚੌਕ ਤੋਂ ਤਿੰਨ ਬੱਸਾਂ ਨੂੰ ਰਵਾਨਾ ਕੀਤਾ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਹਲਕਾ ਕੋਆਰਡੀਨੇਟਰ ਹਰਵਿੰਦਰਪਾਲ ਸਿੰਘ ਵਿੰਟੀ ਸਮੇਤ ਕਈ ਆਗੂ ਅਤੇ ਵਰਕਰ ਮੌਜੂਦ ਰਹੇ। ਵਿਧਾਇਕ ਕੋਹਲੀ ਨੇ ਦੱਸਿਆ ਕਿ ਪਹਿਲੀ ਬੱਸ ਖਾਟੂ ਸ਼ਿਆਮ ਤੇ ਸਾਲਾਸਰ ਬਾਲਾਜੀ, ਦੂਜੀ ਹਰਿਦੁਆਰ ਤੇ ਰਿਸ਼ੀਕੇਸ਼ ਤੇ ਤੀਜੀ ਬੱਸ ਮਥੁਰਾ ਤੇ ਵਰਿੰਦਾਵਨ ਲਈ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਤੇ ਸ਼ਰਧਾਲੂਆਂ ਤੋਂ ਕੋਈ ਪੈਸਾ ਨਹੀਂ ਲਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਸੰਗਤ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਯਾਤਰਾ ’ਤੇ ਰਵਾਨਾ ਹੋ ਰਹੇ ਸ਼ਰਧਾਲੂਆਂ ਨੇ ਸਰਕਾਰ ਅਤੇ ਵਿਧਾਇਕ ਕੋਹਲੀ ਦਾ ਧੰਨਵਾਦ ਕਰਦਿਆਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਕੋਹਲੀ ਨੇ ਸ਼ਰਧਾਲੂਆਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।