4 ਮੁੱਕਦਮੇ ਦਰਜ, 5 ਮੁਲਜ਼ਮ ਗ੍ਰਿਫ਼ਤਾਰ
4 ਮੁੱਕਦਮੇ ਦਰਜ, 5 ਮੁਲਜ਼ਮ ਗ੍ਰਿਫਤਾਰ
Publish Date: Fri, 27 Mar 2026 03:52 PM (IST)
Updated Date: Sat, 28 Mar 2026 04:00 AM (IST)

ਗੁਰਜੀਤ ਸਿੰਘ ਧੌਂਸੀ, ਪੰਜਾਬੀ ਜਾਗਰਣ, ਦਿੜ੍ਹਬਾ ਮੰਡੀ ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਿਵੀਜਨ ਦਿੜ੍ਹਬਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 13 ਤੋਂ 19 ਮਾਰਚ ਤੱਕ ਐੱਨਡੀਪੀਐੱਸ ਐਕਟ ਤਹਿਤ 4 ਮੁੱਕਦਮੇ ਦਰਜ ਰਜਿਸਟਰ ਕੀਤੇ ਗਏ ਹਨ, ਜਿੰਨ੍ਹਾ ਵਿਚ 05 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇੰਨਾਂ ਵੱਖ-ਵੱਖ ਮੁੱਕਦਮਿਆਂ ਵਿਚ 10 ਕਿੱਲੋ ਭੁੱਕੀ, 40 ਨਸ਼ੀਲੀਆਂ ਗੋਲੀਆਂ ਤੇ 07 ਗ੍ਰਾਮ ਹੈਰੋਇਨ ਬਰਾਮਦ ਕਰਵਾਈ ਗਈ ਹੈ। ਇਸ ਤੋਂ ਇਲਾਵਾ 2 ਵਿਅਕਤੀਆਂ ਦੀ ਓਟ ਸੈਟਰ ਵਿਚ ਰਜਿਸਟਰੇਸ਼ਨ ਕਰਵਾਕੇ ਦਵਾਈ/ਮੈਡੀਸ਼ਨ ਦਿਵਾਈ ਗਈ। ਇਸ ਤੋਂ ਇਲਾਵਾ ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵ੍ਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 72 ਟ੍ਰੈਫਿਕ ਚਲਾਨ ਕੀਤੇ ਗਏ। ਅਮਨ ਕਾਨੂੰਨ ਵਿਚ ਖਲਲ ਪਾਉਣ ਵਾਲੇ 03 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਕੀਤੀ ਗਈ। ਇਲਾਕੇ ਵਿਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਤੇ ਪੈਟਰੋਲਿੰਗ ਦੌਰਾਨ 57 ਸ਼ੱਕੀ ਵਿਅਕਤੀਆਂ ਖ਼ਿਲਾਫ਼ 172 ਬੀਐੱਨਐੱਸਐੱਸ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਪਬਲਿਕ ਦੇ 12 ਗੁੰਮ/ਚੋਰੀ ਹੋਏ ਮੋਬਾਈਲ ਫੋਨ ਟਰੇਸ ਕਰ ਕੇ ਉਨ੍ਹਾਂ ਦੇ ਸਪੁਰਦ ਕੀਤੇ ਜਾ ਚੁੱਕੇ ਹਨ। ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ।