ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 45 ਮਾਮਲੇ ਦਰਜ, 59 ਗ੍ਰਿਫਤਾਰ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 45 ਮਾਮਲੇ ਦਰਜ, 59 ਗ੍ਰਿਫਤਾਰ
Publish Date: Sat, 10 Jan 2026 04:48 PM (IST)
Updated Date: Sun, 11 Jan 2026 04:03 AM (IST)

ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ : ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 1 ਜਨਵਰੀ ਤੋਂ 9 ਜਨਵਰੀ ਤਕ ਡਰੱਗ ਦੇ 34 ਮੁਕੱਦਮੇ ਦਰਜ ਕਰ ਕੇ 46 ਮੁਲਜ਼ਮਾਂ ਨੂੰ ਕਾਬੂ ਕਰ ਕੇ 497 ਗ੍ਰਾਮ ਹੈਰੋਇਨ, 70 ਕਿੱਲੋ ਭੁੱਕੀ ਚੂਰਾ ਪੋਸਤ, 112 ਗ੍ਰਾਮ ਸੁਲਫਾ, 9 ਨਸ਼ੀਲੇ ਟੀਕੇ ਤੇ 990 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਵਾਈ ਗਈਆਂ। ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 11 ਮੁਕੱਦਮੇ ਦਰਜ ਕਰ ਕੇ 13 ਮੁਲਜ਼ਮਾਂ ਨੂੰ ਕਾਬੂ ਕਰ ਕੇ 150.750 ਲੀਟਰ ਸ਼ਰਾਬ ਠੇਕਾ ਦੇਸੀ, 33 ਲੀਟਰ ਸ਼ਰਾਬ ਨਾਜਾਇਜ਼ ਤੇ 30 ਲੀਟਰ ਲਾਹਣ ਬਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਜੂਆ ਐਕਟ ਤਹਿਤ 4 ਮੁਕੱਦਮੇ ਦਰਜ ਕਰ ਕੇ 13 ਦੋਸ਼ਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਉਨ੍ਹਾ ਕੋਲੋਂ 56370/- ਰੁਪਏ ਬਰਾਮਦ ਕਰਾਏ ਗਏ। ਥਾਣਾ ਲਹਿਰਾ ਦੇ ਏਰੀਆ ਵਿਚ ਹੋਏ ਅੰਨੇ ਕਤਲ ਨੂੰ ਟਰੇਸ ਕਰ ਕੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਥਾਣਾ ਸਿਟੀ ਸੁਨਾਮ ਤੇ ਮੂਨਕ ਦੇ ਏਰੀਆ ਵਿਚ ਚੋਰੀਆਂ ਕਰਨ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ 3 ਮੋਟਰਸਾਈਕਲ ਬਰਾਮਦ ਕਰਵਾਏ ਗਏ। ਥਾਣਾ ਸਦਰ ਧੂਰੀ ਦੇ ਏਰੀਆ ਵਿਚ ਚੋਰੀ ਦਾ ਮੁਕੱਦਮਾ ਟਰੇਸ ਕਰ ਕੇ 3 ਮੁਲਜ਼ਮਾਂ ਨੂੰ ਕਾਬੂ ਕਰ ਕੇ 3 ਮੋਟਰਸਾਈਕਲ ਬਰਾਮਦ ਕੀਤੇ ਗਏ। ਸੰਗਰੂਰ ਪੁਲਿਸ ਨੇ ਚਾਈਨਾ ਡੋਰ ਦੇ 3 ਮੁਕੱਦਮੇ ਦਰਜ ਕਰ ਕੇ 3 ਮੁਲਜ਼ਮਾਂ ਨੂੰ ਕਾਬੂ ਕਰ ਕੇ 103 ਗੁੱਟ ਚਾਈਨਾ ਡੋਰ ਬਰਾਮਦ ਕੀਤੇ ਗਏ। ਉਨ੍ਹਾਂ ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜਟਿਡ ਅਫ਼ਸਰਾਂ ਵੱਲੋਂ 52 ਪਿੰਡਾਂ/ਸ਼ਹਿਰਾਂ ਵਿਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।