5 ਕਥਿਤ ਦੋਸ਼ੀਆਂ ਨੂੰ ਵੱਖ-ਵੱਖ ਮੁਕੱਦਮਿਆਂ 'ਚ ਕੀਤਾ ਗ੍ਰਿਫਤਾਰ
5 ਕਥਿਤ ਦੋਸ਼ੀਆਂ ਨੂੰ ਵੱਖ-ਵੱਖ ਮੁਕੱਦਮਿਆਂ 'ਚ ਕੀਤਾ ਗ੍ਰਿਫਤਾਰ
Publish Date: Thu, 05 Mar 2026 05:39 PM (IST)
Updated Date: Fri, 06 Mar 2026 04:06 AM (IST)

ਮੁਕੇਸ਼ ਸਿੰਗਲਾ ਪੰਜਾਬੀ ਜਾਗਰਣ ਭਵਾਨੀਗੜ੍ਹ : ਜ਼ਿਲ੍ਹਾ ਪੁਲਿਸ ਮੁਖੀ, ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਸਬ ਡਿਵੀਜ਼ਨ ਭਵਾਨੀਗੜ੍ਹ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 25 ਫਰਵਰੀ ਤੋਂ 4 ਮਾਰਚ ਤੱਕ ਕੁੱਲ 5 ਕਥਿਤ ਦੋਸ਼ੀਆਂ ਨੂੰ ਵੱਖ-ਵੱਖ ਮੁਕੱਦਮਿਆਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਅਰਸੇ ਦੌਰਾਨ ਇੱਕ ਮੁਕੱਦਮਾ ਐੱਨਡੀਪੀਐੱਸ ਐਕਟ ਤਹਿਤ ਦਰਜ ਕੀਤਾ ਗਿਆ, ਜਿਸ ਵਿੱਚ 1 ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 30 ਗ੍ਰਾਮ ਚਿੱਟਾ ਬਰਾਮਦ ਹੋਇਆ। ਇਸ ਤੋਂ ਇਲਾਵਾ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਅਤੇ ਦੋ ਕਥਿਤ ਦੋਸ਼ੀ ਗ੍ਰਿਫਤਾ਼ਰ ਕੀਤੇ ਗਏ, ਜਿਹਨਾਂ ਕੋਲੋਂ ਕੁੱਲ 49 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਇਸ ਤੋਂ ਇਲਾਵਾ ਥਾਣਾ ਭਵਾਨੀਗੜ੍ਹ ਦੇ ਏਰੀਏ ਵਿਚ ਨਸ਼ਾ ਕਰਨ ਦੇ ਆਦਿ 3 ਵਿਅਕਤੀਆਂ, ਜੋ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਸਨ, ਨੂੰ ਨਸ਼ਾ ਛੁਡਾਊ ਕੇਂਦਰ ਵਿਚ ਲਿਜਾਇਆ ਗਿਆ ਤੇ ਉਨ੍ਹਾਂ ਦੀ ਕਾਉਂਸਲਿੰਗ ਕਰਵਾ ਕੇ ਦਵਾਈ ਦਿਵਾਈ ਗਈ। ਭਵਾਨੀਗੜ੍ਹ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ 87 ਵਿਅਕਤੀਆਂ ਨੂੰ ਚੈੱਕ ਕਰਨ ਉਪਰੰਤ ਜੇਰ ਧਾਰਾ 172 ਬੀਐੱਨਐੱਸਐੱਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਟ੍ਰੈਫਿਕ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 81 ਵਾਹਨਾਂ ਦੇ ਚਲਾਣ ਕੀਤੇ ਗਏ। ਇਸ ਤੋਂ ਇਲਾਵਾ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਨਣ ਉਪਰੰਤ 29 ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਸਬੰਧੀ ਅਪੀਲ ਕੀਤੀ ਗਈ। ਜਿਸ ਸਬੰਧੀ ਵੱਖ ਵੱਖ ਥਾਵਾਂ ਤੇ ਪਬਲਿਕ ਮਿਲਣੀਆਂ ਕੀਤੀਆਂ ਗਈਆਂ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ ਸਪੋਰਟਸ ਕਲੱਬਾਂ/ ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।