5 ਮੁਕਦਮੇ ਦਰਜ, 8 ਮੁਲਜ਼ਮ ਗ੍ਰਿਫ਼ਤਾਰ
5 ਮੁਕਦਮੇ ਦਰਜ, 8 ਮੁਲਜ਼ਮ ਗ੍ਰਿਫਤਾਰ
Publish Date: Sun, 05 Apr 2026 04:01 PM (IST)
Updated Date: Mon, 06 Apr 2026 03:59 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਲਹਿਰਾ ਵਿਖੇ ਤਿੰਨ ਮੁਕਦਮੇ ਦਰਜ ਰਜਿਸਟਰ ਕਰਕੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਦਿਆਂ ਉਨ੍ਹਾਂ ਕੋਲੋਂ 130 ਨਸ਼ੀਲੀਆਂ ਗੋਲੀਆਂ ਤੇ 100 ਲੀਟਰ ਲਾਹਣ ਬਰਾਮਦ ਕੀਤੀ ਗਈ। ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਲਹਿਰਾ ਦੀ ਟੀਮ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ 33 ਵਿਅਕਤੀਆਂ ਦੀ ਬਣਦੀਆਂ ਧਾਰਾਵਾਂ ਤਹਿਤ ਪੁੱਛਗਿੱਛ ਕੀਤੀ ਗਈ। ਤਿੰਨ ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ। ਨਸ਼ਾ ਕਰਨ ਦੇ ਆਦੀ ਤਿੰਨ ਵਿਅਕਤੀਆਂ ਦੀ ਓਟੀਟੀ ਰਜਿਸਟ੍ਰੇਸ਼ਨ ਕਰਵਾਈ ਗਈ ਅਤੇ 2 ਵਿਅਕਤੀਆਂ ਨੂੰ ਐਡੀਕਸ਼ਨ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ। ਇਸ ਤੋਂ ਇਲਾਵਾ ਨਾਕਾਬੰਦੀ ਦੌਰਾਨ 51 ਟਰੈਫਿਕ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੋਰੀ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਨਿਰੰਤਰ ਕਾਰਵਾਈ ਕਰਦੇ ਹੋਏ ਦੋ ਮੁਕਦਮੇ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨਾਂ ਪਾਸੋਂ ਇੱਕ ਮੋਟਰਸਾਈਕਲ ਮਾਰਕਾ ਸਪਲੈਂਡਰ, ਇੱਕ ਕਣਕ ਦਾ ਥੈਲਾ, 5000 ਰੁਪਏ ਦੀ ਨਕਦੀ, ਇੱਕ ਮੋਬਾਈਲ, ਏਸੀ ਕੰਪਰੈਸਰ ਦੀਆਂ ਤਾਬੇ ਦੀਆਂ ਪਾਇਪਾਂ ਦੇ ਟੁਕੜੇ, ਤਾਂਬੇ ਦੀਆਂ ਤਾਰਾਂ ਆਦੀ ਬਰਾਮਦ ਕਰਵਾਏ ਗਏ। ਥਾਣਾ ਲਹਿਰਾ ਵਿਖੇ ਤਿੰਨ ਮੁਕਦਮੇ ਦੇ ਪੈਂਡਿੰਗ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸਮੇਂ ਡੀਐੱਸਪੀ ਲਹਿਰਾ ਰਣਬੀਰ ਸਿੰਘ ਨੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਤਾਂ ਜੋ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਸਕੇ। ਉਨਾ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਜਾਵੇ ਤੁਹਾਡੀ ਜਾਣਕਾਰੀ ਗੁਪਤ ਰੱਖੀ ਜਾਵੇਗੀ।