- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁਫ਼ਤ ਕੈਂਸਰ ਜਾਂਚ ਅਤੇ ਜਾਗਰੂਕਤਾ ਕੈਂਪ ’ਚ 547 ਮਰੀਜ਼ਾਂ ਦੀ ਜਾਂਚ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰੋਟਰੀ ਕਲੱਬ ਰਾਜਪੁਰਾ ਵਿਖੇ ਰਾਜਪੁਰਾ ਇੰਡੀਪੈਂਡੈਂਟ ਸਕੂਲਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਚੇਅਰਮੈਨ ਤਰਸੇਮ ਜੋਸ਼ੀ, ਪ੍ਰਧਾਨ ਐਡ. ਓ.ਪੀ. ਅਰੋੜਾ ਤੇ ਜਨਰਲ ਸਕੱਤਰ ਸੰਦੀਪ ਮਹਿਤਾ ਦੀ ਸਾਂਝੀ ਅਗਵਾਈ ’ਚ ਵਰਲਡ ਕੈਂਸਰ ਕੇਅਰ ਸੰਸਥਾ ਜਲੰਧਰ ਦੀ ਸਹਿਯੋਗ ਨਾਲ ਲਗਾਇਆ ਗਿਆ। ਕੈਂਪ ’ਚ ਡਾ. ਮਨੀਦੀਪ, ਡਾ. ਅਮਨਪ੍ਰੀਤ ਪੂਜਾ ਮਨੀ, ਡਾ. ਪ੍ਰਭਜੋਤ ਕੌਰ, ਡਾ. ਸੁਖਦੇਵ ਸਿੰਘ ਵੱਲੋਂ 547 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੱਛਣਾਂ ਦੇ ਅਧਾਰ ’ਤੇ ਮਰੀਜ਼ਾਂ ਦੇ ਟੈਸਟ ਵੀ ਕੀਤੇ ਗਏ। ਇਸ ਦੌਰਾਨ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ 5 ਬੱਸਾਂ ਜਲੰਧਰ ਤੋਂ ਰਾਜਪੁਰਾ ਭੇਜੀਆਂ ਗਈਆਂ ਤੇ ਜਿਨ੍ਹਾਂ ਵਿਚ ਕੈਂਸਰ ਅਤੇ ਹੋਰ ਖੂਨ ਦੀਆਂ ਬਿਮਾਰੀਆਂ ਲਈ ਖੂਨ ਟੈਸਟ, ਹੱਡੀਆਂ ਦੀ ਤਾਕਤ, ਅੱਖਾਂ, ਨੱਕ, ਕੰਨ, ਗਲੇ ਦੀ ਜਾਂਚ ਤੋਂ ਇਲਾਵਾ ਹੋਰ ਟੈਸਟ ਕਰਕੇ ਮਰੀਜ਼ਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਸੰਸਥਾ ਦੇ ਪ੍ਰਧਾਨ ਐਡ. ਓਪੀ ਅਰੋੜਾ, ਚੇਅਰਮੈਨ ਤਰਸੇਮ ਜੋਸ਼ੀ ਨੇ ਦੱਸਿਆ ਕਿ ਕੈਂਪ ਲਗਾਉਣ ਦਾ ਮਕਸੱਦ ਸੀ ਕਿ ਰਾਜਪੁਰਾ ਦੇ ਲੋਕ ਕੈਂਸਰ ਤੇ ਹੋਰ ਲੱਗਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਜੇਕਰ ਕਿਸੇ ਵੱਡੀ ਬਿਮਾਰੀ ਦੇ ਸ਼ੁਰੂ ਹੋਣ ’ਤੇ ਪਤਾ ਲੱਗ ਜਾਵੇ ਤਾਂ ਉਸ ਬਿਮਾਰੀ ਦਾ ਇਲਾਜ ਜਲਦੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵੱਡੀਆਂ ਬਿਮਾਰੀਆਂ ਦਾ ਪਹਿਲਾਂ ਪਤਾ ਨਹੀਂ ਲੱਗਦਾ ਤੇ ਜਦੋਂ ਬਿਮਾਰੀ ਵੱਧ ਜਾਂਦੀ ਹੈ ਤਾਂ ਫੇਰ ਉਸਦਾ ਬਹੁਤ ਲੰਮਾ ਅਤੇ ਮਹਿੰਗਾ ਇਲਾਜ ਕਰਵਾਉਣਾ ਪੈਂਦਾ ਹੈ। ਇਸ ਲਈ ਪਹਿਲਾਂ ਹੀ ਆਪਣੇ ਟੈਸਟ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਸੰਸਥਾ ਵੱਲੋਂ ਡਾਕਟਰਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ।