- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਵਾਹਨਾਂ ਦੀ ਚੈਕਿੰਗ ਦੌਰਾਨ 6 ਚਲਾਨ

ਕਰਨਵੀਰ ਸਿੰਘ ਲੋਂਗੋਵਾਲ, ਪੰਜਾਬੀ ਜਾਗਰਣ, ਲੌਂਗੋਵਾਲ : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਵਾਹਨਾਂ ਵਿੱਚ ਨਿਰਧਾਰਤ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅੱਜ ਲੌਂਗੋਵਾਲ ਵਿਖੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਚੈਕਿੰਗ ਟੀਮ ਵੱਲੋਂ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਨਾਲ ਸਬੰਧਤ ਲਾਜ਼ਮੀ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਵਾਹਨਾਂ ਵਿੱਚ ਫਸਟ ਏਡ ਬਾਕਸ ਦੀ ਕਮੀ, ਡਰਾਈਵਰ ਸਟਾਫ਼ ਵੱਲੋਂ ਨਿਰਧਾਰਤ ਵਰਦੀ ਨਾ ਪਹਿਨਣਾ, ਲੇਡੀ ਕੰਡਕਟਰ ਦੀ ਗੈਰ-ਮੌਜੂਦਗੀ ਅਤੇ ਅੱਗ ਬੁਝਾਊ ਯੰਤਰ ਦੀ ਕਮੀ ਵਰਗੀਆਂ ਉਲੰਘਣਾਵਾਂ ਸਾਹਮਣੇ ਆਈਆਂ।ਇਨ੍ਹਾਂ ਵੱਖ-ਵੱਖ ਕਮੀਆਂ ਦੇ ਸਬੰਧ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਕਰਦਿਆਂ ਕੁੱਲ 6 ਚਲਾਨ ਕੀਤੇ ਗਏ। ਚੈਕਿੰਗ ਟੀਮ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਸਕੂਲੀ ਵਾਹਨਾਂ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਨਿਰਧਾਰਤ ਸਾਰੇ ਲਾਜ਼ਮੀ ਪ੍ਰਬੰਧ ਹਰ ਸਮੇਂ ਮੁਕੰਮਲ ਰੱਖੇ ਜਾਣ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲੀ ਵਾਹਨਾਂ ਦੀ ਚੈਕਿੰਗ ਦਾ ਮੰਤਵ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਬੱਚਿਆਂ ਲਈ ਸੁਰੱਖਿਅਤ ਆਵਾਜਾਈ ਪ੍ਰਬੰਧ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਨਿਯਮਾਂ ਦੀ ਉਲੰਘਣਾ ਪਾਏ ਜਾਣ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਿਰਮਲ ਕੌਰ, ਪੁਲਿਸ ਵਿਭਾਗ ਤੋਂਨਿਰਭ ਸਿੰਘ ਅਤੇ ਪਰਮਿੰਦਰ ਸਿੰਘ, ਸਿੱਖਿਆ ਵਿਭਾਗ ਤੋਂ ਬੇਅੰਤ ਕੌਰ ਅਤੇ ਰੁਪਿੰਦਰ ਸਿੰਘ ਹਾਜ਼ਰ ਸਨ।