- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਭਾ ’ਚ 6 ਨਵੇਂ ਆਮ ਆਦਮੀ ਕਲੀਨਿਕਾਂ ਦੀ ਹੋਈ ਸ਼ੁਰੂਆਤ: ਵਿਧਾਇਕ ਦੇਵ ਮਾਨ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਭਰ ਵਿਚ 154 ਨਵੇਂ ਆਮ ਆਦਮੀ ਕਲੀਨਿਕਾਂ ਦੀ ਆਨਲਾਈਨ ਸ਼ੁਰੂਆਤ ਕੀਤੀ। ਇਸੇ ਤਹਿਤ ਵਿਧਾਨ ਸਭਾ ਹਲਕਾ ਨਾਭਾ ਵਿਚ 6 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਗਏ ਜਾਣਕਾਰੀ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੱਲੋਂ ਦਿੱਤੀ ਗਈ। ਪਿੰਡ ਰਾਮਗੜ੍ਹ ਬੌੜਾ ਵਿਖੇ ਨਵੇਂ ਆਮ ਆਦਮੀ ਕਲੀਨਿਕ ਦੇ ਉਦਘਾਟਨ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਰੀਬਨ ਕੱਟ ਕੇ ਕਲੀਨਿਕ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡੇ ਗਏ। ਇਸ ਤੋਂ ਇਲਾਵਾ ਨਾਭਾ ਹਲਕੇ ਦੇ ਪਿੰਡ ਗਲਵੱਟੀ, ਤਰਖੇੜੀ, ਭੜੀ ਪਨੈਚਾਂ, ਦਿਤੂਪੁਰ ਜੱਟਾਂ ਅਤੇ ਖੇੜੀ ਜੱਟਾਂ ਵਿਖੇ ਵੀ ਆਨਲਾਈਨ ਉਦਘਾਟਨ ਸਮਾਰੋਹ ਕਰਵਾਏ ਗਏ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਪਣੇ ਨੇੜੇ ਸਿਹਤ ਸੇਵਾਵਾਂ ਪ੍ਰਾਪਤ ਕਰਨ ਵਿਚ ਸਹੂਲਤ ਮਿਲੇਗੀ। ਇਸ ਮੌਕੇ ਐੱਸਐੱਮਓ ਭਾਦਸੋਂ ਡਾ. ਮੋਨਿਕਾ ਸੂਦ, ਪਿੰਡ ਦੇ ਸਰਪੰਚ ਕੁਲਦੀਪ ਸਿੰਘ, ਸਾਬਕਾ ਸਰਪੰਚ ਹਾਕਮ ਸਿੰਘ, ਸਿਹਤ ਵਿਭਾਗ ਦੇ ਡਾਕਟਰਾਂ ਅਤੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।