ਪੰਜਾਬੀ ਜਾਗਰਣ ਪ੍ਰਤੀਨਿੱਧ, ਪਟਿਆਲਾ : ਕੋਰੋਨਾ 'ਤੇ ਜ਼ਿਲ੍ਹਾ ਪਟਿਆਲਾ ਫ਼ਤਿਹ ਵੱਲ ਵੱਧਣਾ ਸ਼ੁਰੂ ਹੋ ਗਿਆ, ਜਿਸ ਦੇ ਚੱਲਦਿਆਂ ਅੱਜ ਪਾਜ਼ੇਟਿਵ ਕੇਸਾਂ 'ਚ ਭਾਰੀ ਕਟੌਤੀ ਆਈ ਹੈ। ਸੋਮਵਾਰ ਨੂੰ 75 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ 'ਚ ਪ੍ਰਰਾਪਤ 2050 ਦੇ ਕਰੀਬ ਰਿਪੋਰਟਾਂ ਵਿਚੋਂ 75 ਕੋਵਿਡ ਪਾਜ਼ੇਟਿਵ ਪਾਏ ਗਏ ਹਨ।ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 11,398 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 154 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 9672 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1408 ਹੈ ਅਤੇ ਕੋਵਿਡ ਪਾਜ਼ੇਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 318 ਹੈ।ਉਨ੍ਹਾਂ ਦੱਸਿਆ ਕਿ 85 ਫੀਸਦੀ ਦੇ ਕਰੀਬ ਕੋਵਿਡ ਪਾਜ਼ੇਟਿਵ ਮਰੀਜ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.7 ਫ਼ੀਸਦ ਹੈ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ। ਪਾਜ਼ੇਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 75 ਕੇਸਾਂ ਵਿਚੋਂ 30 ਪਟਿਆਲਾ ਸ਼ਹਿਰ, 03 ਸਮਾਣਾ, 15 ਰਾਜਪੁਰਾ, 02 ਨਾਭਾ, ਬਲਾਕ ਕੋਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 04, ਬਲਾਕ ਹਰਪਾਲ ਪੁਰ ਤੋਂ 04, ਬਲਾਕ ਦੁਧਨਸਾਧਾ ਤੋਂ 10, ਬਲਾਕ ਸ਼ੁਤਰਾਣਾ ਤੋਂ 05 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 04 ਪਾਜ਼ੇਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 71 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਦੇ ਦੇਸ ਰਾਜ ਸਟਰੀਟ,ਅਨੰਦ ਨਗਰ,ਨਿਉ ਆਫੀਸਰ ਕਲੋਨੀ, ਘੁਮੰਣ ਨਗਰ, ਤਿ੍ਪੜੀ, ਤੇਜ ਕਲੋਨੀ, ਜੰਡ ਸਟਰੀਟ, ਏਕਤਾ ਵਿਹਾਰ, ਡੀਲਾਈਟ ਕਲੋਨੀ, ਅਰਬਨ ਅਸਟੇਟ

ਫੇਜ ਇੱਕ, ਯਾਦਵਿੰਦਰਾ ਕਲੋਨੀ, ਏਕਤਾ ਵਿਹਾਰ, ਨਿਉ ਬਿਸ਼ਨ ਨਗਰ, ਜਨਤਾ ਕਲੋਨੀ, ਐਸ.ਐਸ.ਟੀ ਨਗਰ, ਜੇ.ਪੀ.ਕਲੋਨੀ, ਅਜੀਤ ਨਗਰ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੋ ਪਾਏ ਗਏ ਹਨ।ਇਸੇ ਤਰਾਂ ਰਾਜਪੁਰਾ ਦੇ ਦਸ਼ਮੇਸ਼ ਕਲੋਨੀ, ਮਹਿੰਦਰਾ ਗੰਜ, ਸਤਨਾਮ ਨਗਰ, ਏਕਤਾ ਕਲੋਨੀ, ਨੇੜੇ ਐਮ.ਐਲ.ਏ.ਰੋਡ, ਅਜੀਤ ਨਗਰ, ਗੁਲਾਬ ਨਗਰ, ਭਾਰਤ ਕਲੋਨੀ, ਭਟੇਜਾ ਕਲੋਨੀ, ਅਮਰਦੀਪ ਕਲੋਨੀ, ਸਮਾਣਾ ਦੇ ਘੜਾਮਾ ਪੱਤੀ, ਦਰਦੀ ਕਲੋਨੀ, ਨਿਉ ਸਰਾਂ ਪੱਤੀ, ਨਾਭਾ ਦੇ ਅਜੀਤ ਨਗਰ ਤੋਂ ਇਲਾਵਾ ਹੋਰ ਵੱਖ ਵੱਖ ਕਲੋਨੀਆਂ, ਗੱਲੀਆਂ, ਮੁੱਹਲਿਆਂ ਅਤੇ ਪਿੰਡਾਂ ਵਿਚੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।