ਚੋਰੀ ਦੇ 8 ਮੋਟਰਸਾਈਕਲ ਅਤੇ ਨਸ਼ੀਲੇ ਪਦਾਰਥ ਬਰਾਮਦ
ਚੋਰੀ ਦੇ 8 ਮੋਟਰਸਾਈਕਲ ਅਤੇ ਨਸ਼ੀਲੇ ਪਦਾਰਥ ਬਰਾਮਦ
Publish Date: Sat, 28 Feb 2026 04:29 PM (IST)
Updated Date: Sat, 28 Feb 2026 04:31 PM (IST)

ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦਿਆਂ ਸਬ-ਡਵੀਜ਼ਨ ਲਹਿਰਾ ਵਿਖੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ 3 ਮੁਕੱਦਮੇ ਦਰਜ ਕਰ ਕੇ 4 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਅੱਠ ਗ੍ਰਾਮ ਹੈਰੋਇਨ, 500 ਗ੍ਰਾਮ ਗਾਂਜਾ ਅਤੇ 27 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕ ਹੀਰ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਵੱਲੋਂ ਪਿੰਡ ਹਰਿਆਊ ਵਿਖੇ ਕੀਤੀ ਗਈ ਨਾਜਾਇਜ਼ ਉਸਾਰੀ ਢਾਹੀ ਗਈ। ਸਬ-ਡਵੀਜ਼ਨ ਲਹਿਰਾ ’ਚ ਵੱਖ-ਵੱਖ ਸਮੇਂ ਕਾਸੋ ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਐਸਐਸਪੀ ਸੰਗਰੂਰ ਨੇ ਅੱਗੇ ਦੱਸਿਆ ਕਿ ਸਬ-ਡਵੀਜ਼ਨ ਲਹਿਰਾ ਵਿਖੇ ਪਿਛਲੇ ਦਿਨਾਂ ’ਚ ਹੋਈਆਂ ਚੋਰੀ ਦੀਆਂ ਵਾਰਦਾਤਾਂ ਨੂੰ ਸੁਲਝਾਉਣ ਲਈ ਸਪੈਸ਼ਲ ਮੁਹਿੰਮ ਤਹਿਤ 3 ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 8 ਬਾਈਕ ਬਰਾਮਦ ਕਰ ਕੇ ਅਦਾਲਤ ਪਾਸੋਂ ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰ ਕੇ ਹੋਰ ਪੁੱਛਗਿੱਛ ਜਾਰੀ ਹੈ। ਇਸ ਤੋਂ ਇਲਾਵਾ ਮੋਬਾਈਲ ਟਾਵਰ ’ਤੇ ਲੱਗੇ ਉਪਕਰਨਾਂ ਦੀ ਚੋਰੀ ਕਰਨ ਵਾਲੇ ਦੋ ਚੋਰਾਂ ਨੂੰ ਕਾਬੂ ਕਰਦਿਆਂ ਪਰਚਾ ਦਰਜ ਕੀਤਾ ਹੈ। ਡੀਐਸਪੀ ਲਹਿਰਾ ਰਣਬੀਰ ਸਿੰਘ ਨੇ ਪਬਲਿਕ ਨੂੰ ਕਿਹਾ ਕਿ ਉਹ ਪੁਲਿਸ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ, ਤਾਂ ਜੋ ਨਸ਼ਾ ਤਸਕਰਾਂ ਨੂੰ ਨੱਥ ਪਾਈ ਜਾ ਸਕੇ। ਡੀਐਸਪੀ ਲਹਿਰਾ ਨੇ ਦੱਸਿਆ ਕਿ ਸਾਡੇ ਵੱਲੋਂ ਨਸ਼ਿਆਂ ਖਿਲਾਫ ਜੰਗ ਇਸੇ ਤਰ੍ਹਾਂ ਜਾਰੀ ਰਹੇਗੀ।